ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਫੁਲਕਾਰੀ ਸੀ.ਏ.ਐਨ ਦੇ ਸਹਿਯੋਗ ਨਾਲ ਸਰੂਪ ਰਾਣੀ ਸਰਕਾਰੀ ਕਾਲਜ ਵੁਮੈਨ ਦੇ ਐਨ.ਐਸ.ਐਸ
ਯੂਨਿਟ ਫੁਲਕਾਰੀ-ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਸਰਵਾਈਕਲ ਕੈਂਸਰ ਬਾਰੇ ਭਾਸ਼ਣ ਦਾ ਆਯੋਜਨ ਕੀਤਾ।
ਡਾ: ਨੀਰੂ ਗੁਪਤਾ ਨੇ ਇਸ ਸਮੇਂ ਬਿਮਾਰੀਆਂ ਦੀ ਰੋਕਥਾਮ ਦੇ ਲੱਛਣਾਂ, ਬਿਮਾਰੀ ਦੇ ਕਾਰਣਾਂ ਅਤੇ ਉਪਾਵਾਂ ਬਾਰੇ ਦੱਸਿਆ।ਇਸ ਤੋਂ ਬਾਅਦ ਹੋਏ ਰੁਬਰੂ ਸੈਸ਼ਨ ਦੌਰਾਨ ਵਿਦਿਆਰਥਣਾਂ ਨੇ ਕਈ ਤਰਾਂ ਦੇ ਪ੍ਰਸ਼ਨ ਪੁੱਛੇ।ਕਾਲਜ ਪ੍ਰਿੰਸੀਪਲ ਡਾ: ਸਵਿਤਾ ਸਚਦੇਵਾ ਨੇ ਲੜਕੀਆਂ ਨੂੰ ਬੱਚੇਦਾਨੀ ਦੇ ਕੈਂਸਰ ਦੇ ਖਤਰੇ ਨੂੰ ਰੋਕਣ ਲਈ ਜਾਂਚ ਕਰਵਾਉਣ ਅਤੇ ਟੀਕੇ ਲਗਾਉਣ ਦੀ ਅਪੀਲ ਕੀਤੀ ਅਤੇ ਆਪਣੇ ਪਰਿਵਾਰਾਂ ਅਤੇ ਆਂਢ-ਗੁਆਂਢ `ਚ ਜਾਗਰੂਕਤਾ ਫੈਲਾਉਣ ਲਈ ਕਿਹਾ।
ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣ ਦੀਆਂ ਕੋਸ਼ਿਸ਼ਾਂ ਬਾਰੇ ਫੁਲਕਾਰੀ ਨੇ ਚਲਾਈ ਜਾ ਰਹੀ ਦਸਤਖਤ ਮੁਹਿੰਮ ਬਾਰੇ ਵੀ ਦੱਸਿਆ।ਵਿਦਿਆਰਥੀਣਾਂ ਨੇ ਸਰਵਾਈਕਲ ਕੈਂਸਰ ਦੀ ਰੋਕਥਾਮ ਬਾਰੇ ਜਾਗਰੂਕਤਾ ਫੈਲਾਉਣ ਦਾ ਵਾਅਦਾ ਕੀਤਾ।ਸ਼੍ਰੀਮਤੀ ਨਿਧੀ ਸਿੰਧਵਾਨੀ ਪ੍ਰਧਾਨ ਫੁਲਕਾਰੀ, ਸ਼੍ਰੀਮਤੀ ਰਮਿੰਦਰ ਗਰੋਵਰ ਅਤੇ ਸ਼੍ਰੀਮਤੀ ਪ੍ਰਿਯੰਕਾ ਗੋਇਲ ਵੀ ਵਿਦਿਆਰਥਣਾਂ ਦੇ ਰੂਬਰੂ ਹੋਈਆਂ।
ਬੋਟਨੀ ਵਿਭਾਗ ਦੀ ਮੁਖੀ ਸ੍ਰੀਮਤੀ ਪਰਮਿੰਦਰ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।ਐਨ.ਐਸ.ਐਸ ਦੇ ਪ੍ਰੋਗਰਾਮ ਅਧਿਕਾਰੀ ਡਾ: ਵੰਦਨਾ ਬਜਾਜ ਅਤੇ ਸ਼੍ਰੀਮਤੀ ਮਨਜੀਤ ਮਿਨਹਾਸ ਵੀ ਮੌਜੂਦ ਰਹੇ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media