Tuesday, July 29, 2025
Breaking News

ਜਥੇਦਾਰ ਰਣਜੀਤ ਸਿੰਘ ਗੌਹਰ ਦੀ ਪਤਨੀ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਦੀ ਧਰਮ SGPC Logoਪਤਨੀ ਬੀਬੀ ਰਣਜੀਤ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਸੋਸ ਪ੍ਰਗਟ ਕੀਤਾ ਹੈ। ਉਹ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਦੁੱਖ ਪ੍ਰਗਟਾਇਆ ਹੈ।ਲੌਂਗੋਵਾਲ ਨੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਨੂੰ ਅਕਾਲ ਪੁਰਖ ਦਾ ਭਾਣਾ ਦੱਸਿਆ।ਉਨ੍ਹਾਂ ਆਖਿਆ ਕਿ ਜੀਵਨ ਸਾਥੀ ਦਾ ਸੰਸਾਰ ਤੋਂ ਤੁਰ ਜਾਣਾ ਸੰਸਾਰੀ ਜੀਵਨ ਲਈ ਵੱਡਾ ਘਾਟਾ ਹੁੰਦਾ ਹੈ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਪੰਥਕ ਜ਼ੁੰਮੇਵਾਰੀ ਨਿਭਾਉਣ ਸਮੇਂ ਪਰਿਵਾਰਕ ਜ਼ੁੰਮੇਵਾਰੀਆਂ ਲਈ ਧਰਮ ਪਤਨੀ ਦੀ ਭੂਮਿਕਾ ਨੂੰ ਨਕਾਰਿਆ ਨਹੀਂ ਜਾ ਸਕਦਾ।
              ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਸਿੰਘ ਸਾਹਿਬਾਨ ਨੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ’ਚ ਨਿਵਾਸ ਬਖ਼ਸ਼ਣ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply