Sunday, December 22, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬਧਤ ਐਜੂਕੇਸ਼ਨਲ ਕਾਲਜਾਂ ਦਾ ਜੋਨਲ ਯੁਵਕ ਮੇਲਾ ਸਮਾਪਤ

ਖਾਲਸਾ ਕਾਲਜ ਆਫ ਐਜੂਕੇਸ਼ਨ ਨੇ ਮੇਲੇ ਵਿਚ ਹਾਸਲ ਕੀਤਾ ਪਹਿਲਾ ਸਥਾਨ

PPN250914022

PPN250914023

ਅੰਮ੍ਰਿਤਸਰ, 25 ਸਤਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬਧਤ ਐਜੂਕੇਸ਼ਨਲ ਕਾਲਜਾਂ ਦਾ ਜੋਨਲ ਯੁਵਕ ਮੇਲਾ ਅੱਜ ਇਥੇ ਇਥੇ ਗਿੱਧੇ ਦੀ ਧਮਾਲ ਨਾਲ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸਮਾਪਤ ਹੋ ਗਿਆ। ਇਸ ਵਿਚ 400 ਵਿਦਿਆਰਥੀ-ਕਲਾਕਾਰਾਂ ਨੇ ਭਾਗ ਲਿਆ। ਖਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵਿਨਊ, ਅੰਮ੍ਰਿਤਸਰ ਨੇ ਇਸ ਮੇਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਜਦੋਂਕਿ ਐਮ. ਜੀ. ਐਨ. ਕਾਲਜ ਆਫ ਐਜੂਕੇਸ਼, ਜਲੰਧਰ ਰਨਰਜ਼ਅਪ ਰਿਹਾ ਅਤੇ ਰਾਮਗੜੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਤੀਸਰੇ ਸਥਾਨ ‘ਤੇ ਰਿਹਾ।ਮੇਲੇ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਬੀ.ਐਸ.ਐਫ. ਦੇ ਡੀ.ਆਈ.ਜੀ. ਐਮ.ਐਸ. ਫਾਰੂਕੀ (ਆਈ.ਪੀ.ਐਸ.) ਨੇ ਕੀਤੀ। ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ, ਡਾ. ਸੁਖਦੇਵ ਸਿੰਘ ਹਾਜ਼ਰ ਸਨ। ਡਾ. ਜਗਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ।  ਸ੍ਰੀ ਫਾਰੂਕੀ ਨੇ ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਇਸ ਮੇਲੇ ਨਾਕਾਮਯਾਬ ਰਹਿਣ ਵਾਲਿਆਂ ਨੂੰ ਕਿਹਾ ਕਿ ਉਹ ਲਗਨ ਅਤੇ ਮਿਹਨਤ ਨਾਲ ਹੋਰ ਤਿਆਰੀ ਕਰਨ ਤਾਂ ਜੋ ਅਗਲੇ ਵਰ੍ਹੇ ਉਹ ਆਪਣੀ ਬਣਦੀ ਜਿਤ ਪ੍ਰਾਪਤ ਕਰਨ ਸਕਣ। ਉਨਾਂ੍ਹ ਕਿਹਾ ਕਿ ਅਜਿਹੇ ਮੇਲੇ ਵਿਦਿਆਰਥੀਆਂ ਵਿਚ ਅਨੁਸ਼ਾਸਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਦੇ ਹਨ।ਉਨ੍ਹਾਂ ਨੇ ਇਸ ਮੇਲੇ ਦੇ ਸਫਲ ਆਯੋਜਨ ਲਈ ਡਾਇਰੈਕਟਰ ਯੁੂਥ ਵੈਲਫੇਅਰ, ਡਾ. ਜਗਜੀਤ ਕੌਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਭਾਰਨ ਵਿਚ ਮਹਤਵਪੁੂਰਨ ਭੂਮਿਕਾ ਨਿਭਾਈ ਜਾ ਰਹੀ ਹੈ। ਸ੍ਰੀ ਫਾਰੂਕੀ, ਡਾ. ਸੁਖਦੇਵ ਸਿੰਘ ਅਤੇ ਡਾ. ਜਗਜੀਤ ਕੌਰ ਨੇ ਨੇ ਜੇਤੂਆਂ ਨੂੰ ਇਨਾਮ ਦਿੱਤੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply