Saturday, April 4, 2026

ਪੰਜਾਬ ਦੇ ਮੁੱਖ ਮੰਤਰੀ ਵਲੋਂ ਨਿਊ ਜਰਸੀ ਦੇ ਸੈਨੇਟਰ ਨਾਲ ਮੁਲਾਕਾਤ, ਅਮਰੀਕੀ ਕੰਪਨੀਆਂ ਤੋਂ ਨਿਵੇਸ਼ ਦੀ ਮੰਗ

ਚੰਡੀਗੜ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) -ਨਿੳੂ ਜਰਸੀ ਦੇ ਸੈਨੇਟਰ ਤੇ ਡੈਮੋਕਰੇਟਿਕ ਪਾਰਟੀ ਦੇ ਸੀਨੀਅਰ ਮੈਂਬਰ ਰੌਬਰਟ ਮੈਂਡੇਜ਼ ਨੇ ਸ਼ੁੱਕਰਵਾਰ ਰਾਤ PUNJ0610201914ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਆਪਸੀ ਹਿੱਤਾਂ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਜਿਸ ਵਿੱਚ ਖੇਤੀਬਾੜੀ, ਫੂਡ ਪ੍ਰਾਸੈਸਿੰਗ, ਰੱਖਿਆ, ਫਰਮਾਸੂਟੀਕਲ, ਇੰਜਨੀਅਰਿੰਗ ਤੇ ਸਰਵਿਸ ਖੇਤਰ ਪ੍ਰਮੁੱਖ ਸਨ।
            ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੈਨੇਟਰ ਅੱਗੇ ਮੰਗ ਰੱਖੀ ਕਿ ਉਹ ਅਮਰੀਕੀ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਤ ਕਰਨ ਕਿਉਕਿ ਉਨਾਂ ਦੀ ਸਰਕਾਰ ਵਲੋਂ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਵਪਾਰ ਲਈ ਨਵੇਂ ਮੌਕੇ ਪ੍ਰਦਾਨ ਕੀਤੇ ਗਏ ਹਨ।ਉਨਾਂ ਉਚੇਚੇ ਤੌਰ ’ਤੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਦਯੋਗਿਕ ਖੇਤਰ ਵਿੱਚ ਵਡੇ ਪੱਧਰ ’ਤੇ ਸੁਧਾਰ ਲਾਗੂ ਕੀਤੇ ਹਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਟਿਕਾੳੂ ਸਨਅਤੀ ਵਿਕਾਸ ਲਈ ਮੁਕੰਮਲ ਢਾਂਚਾ ਖੜਾ ਕੀਤਾ ਹੈ।
         ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਜਪਾਨ, ਤਾਈਵਾਨ, ਜਰਮਨੀ ਤੇ ਯੂ.ਏ.ਈ ਦੀਆਂ ਕੌਮਾਂਤਰੀ ਕੰਪਨੀਆਂ ਵਲੋਂ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ ਜਿਸ ਨਾਲ ਸੂਬੇ ਦਾ ਉਦਯੋਗਿਕ ਵਿਕਾਸ ਤੇ ਆਰਥਿਕ ਤਰੱਕੀ ਹੋਰ ਵਧੇਗੀ। ਮੁੱਖ ਮੰਤਰੀ ਨੇ ਸੈਨੇਟਰ ਅਤੇ ਉਨਾਂ ਦੀ ਅਗਵਾਈ ਹੇਠ ਆਏ ਉਚ ਪੱਧਰੀ ਵਫਦ ਦੇ ਹੋਰਨਾਂ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਵਿੱਚ ਨਵੇਂ ਉਦਮ ਸਥਾਪਤ ਕਰਨ ਦੇ ਚਾਹਵਾਨ ਅਮਰੀਕੀ ਉਦਯੋਗਪਤੀਆਂ ਨੂੰ ਇਕ ਵਾਰ ਪੰਜਾਬ ਦੇ ਫੇਰੀ ਪਾਉਣ ਲਈ ਕਹਿਣ। ਉਨਾਂ ਕਿਹਾ ਕਿ ਉਹ ਪੰਜਾਬ ਆ ਕੇ ਇਥੇ ਨਿਵੇਸ਼ ਲਈ ਸੰਭਾਵਨਾਵਾਂ ਦੀ ਤਲਾਸ਼ ਕਰ ਸਕਦੇ ਹਨ ਜਿਥੇ ਕਿਫਾਇਤੀ ਜ਼ਮੀਨ ਮਿਲਣ ਤੋਂ ਇਲਾਵਾ ਹੁਨਰ ਭਰਪੂਰ ਮਨੁੱਖੀ ਸ਼ਕਤੀ ਵੀ ਮਿਲੇਗੀ।
           ਮੁੱਖ ਮੰਤਰੀ ਨੇ ਵਫਦ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਸੂਬਾ ਸਰਕਾਰ ਵਲੋਂ ਉਲੀਕੇ ਵੱਡੇ ਪੱਧਰ ’ਤੇ ਪ੍ਰੋਗਰਾਮਾਂ ਤੋਂ ਜਾਣੂੰ ਕਰਵਾਉਦਿਆਂ ਉਨਾਂ ਨੂੰ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਪੱਤਰ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਨਵਬੰਰ ਮਹੀਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਕਰਤਾਰਪੁਰ ਲਾਂਘੇ ਦੇ ਖੁੱਲਣ ਦੇ ਵੱਡੇ ਸਮਾਗਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜ਼ਿਕਰ ਕੀਤਾ। ਵਫਦ ਨੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦਾ ਹਿੱਸਾ ਬਣਨ ਦੀ ਇੱਛਾ ਵੀ ਜ਼ਾਹਰ ਕੀਤੀ।
             ਇਸ ਤੋਂ ਪਹਿਲਾਂ ਰੌਬਰਟ ਮੈਂਡੇਜ਼ ਜੋ ਸੈਨੇਟ ਵਿਦੇਸ਼ ਸਬੰਧ ਕਮੇਟੀ ਦੇ ਰੈਂਕਿੰਗ ਮੈਂਬਰ ਵੀ ਹਨ, ਨੇ ਕਿਹਾ ਕਿ ਅਮਰੀਕਾ ਤੇ ਭਾਰਤ ਵਿਚਾਲੇ ਵਪਾਰਕ ਰਿਸ਼ਤੇ ਮਜ਼ਬੂਤ ਅਤੇ ਤੇਜ਼ੀ ਨਾਲ ਵਧ ਰਹੇ ਹਨ।ਇਹ ਵਪਾਰਕ ਰਿਸ਼ਤੇ ਆਉਣ ਵਾਲੇ ਸਾਲਾਂ ਵਿੱਚ ਹੋਰ ਵੀ ਮਜ਼ਬੂਤ ਹੋਣਗੇ।ਉਨਾਂ ਕਿਹਾ ਕਿ ਅਮਰੀਕੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਲਈ ਮਹੱਤਵਪੂਰਨ ਸੰਭਾਵਨਾਵਾਂ ਨੂੰ ਵੇਖਿਆ ਹੈ ਜਿਥੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਬਣਾਈ ਨਵੀਂ ਉਦਯੋਗਿਕ ਨੀਤੀ ਨਾਲ ਵਪਾਰ ਕਰਨ ਵਿੱਚ ਅਸਾਨੀ ਹੋਈ ਹੈ।
           ਸੈਨੇਟਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨਾਂ ਆਪਣੀ ਭਾਰਤ ਫੇਰੀ ਤੋਂ ਪਹਿਲਾਂ ਨਿੳੂ ਜਰਸੀ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਦੇ ਆਗੂਆਂ ਨਾਲ ਗੋਲਮੇਜ਼ ਕਾਨਫਰੰਸ ਕੀਤੀ ਸੀ। ਭਾਰਤ-ਅਮਰੀਕਾ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਦਿਆਂ ਮੈਂਡੇਜ਼ ਨੇ ਕਿਹਾ ਕਿ ਇਸ ਗੋਲਮੇਜ਼ ਕਾਨਫਰੰਸ ਵਿੱਚ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਪੱਖਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ।
           ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀ.ਜੀ.ਪੀ ਦਿਨਕਰ ਗੁਪਤਾ, ਡੀ.ਜੀ.ਪੀ ਇੰਟੈਲੀਜੈਂਸ ਵੀ.ਕੇ.ਭਾਵੜਾ ਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਹਾਜ਼ਰ ਸਨ।

Check Also

ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …

Leave a Reply