Monday, August 24, 2026

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਵਰਕਸ਼ਾਪ `ਚ ਪੁੱਜੇ ਵਿਧਾਇਕ ਦੱਤੀ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਟਿੰਗ ਵਰਕਸ਼ਾਪ ਦੇ ਸਮਾਪਤੀ PUNJ0810201901ਸਮਾਗਮ ਵਿੱਚ ਵਿਧਾਇਕ ਸੁਨੀਲ ਦੱਤੀ, ਸੰਸਥਾ ਦੇ ਪ੍ਰਧਾਨ ਸ਼ਿਵਦੇਵ ਸਿੰਘ, ਮਹਿੰਦਰਜੀਤ ਸਿੰਘ ਆਰਕੀਟੈਕਟ ਆਦਿ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਆਰਟ ਗੈਲਰੀ ਦੇ ਆਨ. ਜਨਰਲ ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਉਤਰੀ ਖੇਤਰ ਕਲਚਰਲ ਸੈਂਟਰ ਦੇ ਸਹਿਯੋਗ ਨਾਲ ਆਯੋਜਿਤ ਇਸ ਵਰਕਸ਼ਾਪ ਦੌਰਾਨ 10 ਉਘੇ ਆਰਟਿਸਟਾਂ ਡਾ. ਅਜੀਤ ਸਿੰਘ ਜੱਬਲ, ਭੁਪਿੰਦਰ ਸਿੰਘ ਨੰਦਾ, ਸੁਖਪਾਲ ਸਿੰਘ, ਡਾ. ਜਸਪਾਲ ਸਿੰਘ, ਅਸ਼ਵਨੀ ਵਰਮਾ, ਮਦਨ ਲਾਲ, ਕਰਮਜੀਤ ਸਿੰਘ, ਟੀਨਾ ਸ਼ਰਮਾ, ਗੁਰਸ਼ਰਨ ਕੌਰ ਅਤੇ ਇੰਦਰਪ੍ਰੀਤ ਕੌਰ ਨੇ ਭਾਗ ਲਿਆ ਜਿੰਨਾਂ ਨੂੰ ਵਿਧਾਇਕ ਸੁਨੀਲ ਦੱਤੀ ਨੇ ਸਰਟੀਫੀਕੇਟ ਭੇਟ ਕੀਤੇ।ਇਸ ਮੌਕੇ ਕਲਾ ਪ੍ਰੇਮੀ ਤੇ ਸ਼ਹਿਰੀ ਵੀ ਹਾਜ਼ਰ ਸਨ।
 

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply