ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਤਿਉਹਾਰਾਂ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਜਾਗਰੂਕ ਰੱਖਦੇ ਹੋਏ ਡੀ.ਏ.ਵੀ ਪਬਲਿਕ ਸਕੂਲ ਰੋਡ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਵਿਤਾਵਾਂ ਗਾਈਆਂ ਅਤੇ ਨਾਟਕੀ ਰੂਪਾਂਤਰ ਰਾਹੀਂ ਇਸ ਦੀ ਮਹੱਤਤਾ ਬਾਰੇ ਦੱਸਿਆ।ਉਨ੍ਹਾਂ ਨੇ ਨਿਆਂ ਅਤੇ ਮਨ ਵਿੱਚੋਂ ਨਿਰਾਤਮਕਤਾ ਦੂਰ ਕਰਨ ਅਤੇ ਸਰੀਰ ਨੂੰ ਸ਼ੁੱਧ ਕਰਨ ਦਾ ਪ੍ਰਣ ਲਿਆ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੁਸਹਿਰੇ ਤੇ ਪਵਿੱਤਰ ਤਿਓਹਾਰ ਦੀਆਂ ਸ਼ੁੱਭ-ਕਾਮਨਾਵਾਂ ਭੇਜੀਆਂ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …