ਅੰਮ੍ਰਿਤਸਰ, ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਫਰਜ਼ੀ ਵੋਟਾਂ
ਰੋਕਣ ਲਈ ਸਹੀ ਵੋਟ ਅੰਕੜਾ ਪ੍ਰਾਪਤ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਜਿਲ੍ਹੇ ਦੇ ਮ੍ਰਿਤਕ ਵੋਟਰਾਂ ਦੇ ਨਾਮ ਹਰ ਮਹੀਨੇ ਵੋਟਰ ਲਿਸਟ ਵਿਚੋਂ ਕਟਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਦਰੁੱਸਤ ਵੋਟਰ ਸੂਚੀ ਤਿਆਰ ਕੀਤੀ ਜਾਣੀ ਹੈ।ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ, ਰਜਿਸਟਰਾਰ ਜਨਮ ਅਤੇ ਮੌਤ ਅੰਮ੍ਰਿਤਸਰ ਅਤੇ ਜਿਲ੍ਹੇ ਦੇ ਸਮੂਹ ਕਾਰਜ ਸਾਧਕ ਅਫ਼ਸਰਾ ਨਾਲ ਮੀਟਿੰਗ ਹੋਈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮ੍ਰਿਤਕ ਵਿਅਕਤੀਆਂ ਦੇ ਨਾਮ ਵੋਟਰ ਸੂਚੀ ਵਿੱਚ ਦਰਜ਼ ਹੋ ਸਕਦੇ ਹਨ, ਅਜਿਹੇ ਵਿੱਚ ਸਮਾਂਬੱਧ ਤਰੀਕੇ ਨਾਲ ਸੋਧ ਜਰੂਰੀ ਹੈ।ਉਹਨਾਂ ਨਿਰਦੇਸ਼ ਜਾਰੀ ਕੀਤੇ ਕਿ ਮ੍ਰਿਤਕ ਵਿਅਕਤੀਆ ਦੇ ਅੰਕੜੇ ਇਕੱਤਰ ਕਰਕੇ ਹਰ ਮਹੀਨੇ ਜਿਲ੍ਹਾ ਚੋਣ ਦਫ਼ਤਰ ਜਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਭੇਜਣੇ ਯਕੀਨੀ ਬਣਾਏ ਜਾਣ।ਉਹਨਾਂ ਹਦਾਇਤ ਜਾਰੀ ਕੀਤੀ ਕਿ ਮ੍ਰਿਤਕ ਵਿਅਕਤੀਆ ਦੇ ਨਾਮ, ਪਤੇ ਦੇ ਨਾਲ ਉਹਨਾਂ ਦੇ ਵੋਟਰ ਕਾਰਡ ਦੀ ਜਾਣਕਾਰੀ ਲਈ ਜਾਵੇ। ਇਸ ਮੌਕੇ ਰਾਜਿੰਦਰ ਸਿੰਘ, ਚੋਣ ਕਾਨੂੰਗੋ ਆਦਿ ਵੀ ਹਾਜਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media