ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ
ਵਜੋਂ ਸੇਵਾ ਸੰਭਾਲ ਲਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਆਪਣੇ ਪਹਿਲੇ ਕੰਮ ਦੇ ਨਾਲ ਨਾਲ ਧਰਮ ਪ੍ਰਚਾਰ ਕਮੇਟੀ ਦਾ ਕੰਮ ਵੀ ਸੌਂਪਿਆ ਹੈ।
ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਬਲਵਿੰਦਰ ਸਿੰਘ ਜੌੜਾਸਿੰਘਾ ਸੇਵਾ ਨਿਭਾਅ ਰਹੇ ਸਨ, ਜੋ 30 ਸਤੰਬਰ ਨੂੰ ਸੇਵਾ ਮੁਕਤ ਹੋ ਗਏ ਸਨ। ਅੱਜ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਸੰਭਾਲਣ ਮੌਕੇ ਮਹਿੰਦਰ ਸਿੰਘ ਆਹਲੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਮਿਲੀ ਨਵੀਂ ਜਿੰਮੇਵਾਰੀ ਨੂੰ ਸਭ ਦੇ ਸਹਿਯੋਗ ਨਾਲ ਨਿਭਾਉਣਗੇ।
ਇਸ ਮੌਕੇ ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਪ੍ਰਤਾਪ ਸਿੰਘ, ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਮੀਤ ਸਿੰਘ ਬੁੱਟਰ, ਸਤਿੰਦਰ ਸਿੰਘ, ਨਿਸ਼ਾਨ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਇੰਚਾਰਜ ਗੁਰਿੰਦਰਪਾਲ ਸਿੰਘ ਠਰੂ, ਮਨਜੀਤ ਸਿੰਘ, ਨਿਰਵੈਲ ਸਿੰਘ, ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਗੁਰਪ੍ਰੀਤ ਸਿੰਘ ਆਦਿ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media