ਪਹਿਲੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਪੰਜਾਬ ਪੋਸਟ ਬਿਊਰੋ) – 19 ਜੂਨ 2015 ਨੂੰ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੋਗੁਰਦੁਆਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸਦਭਾਵਨਾ ਦੱਲ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਅੱਜ ਪਹਿਲੇ ਨਗਰ ਕੀਰਤਨ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਕੇ ਆਰੰਭ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਬੱਸਾਂ, ਕਾਰਾਂ, ਮੋਟਰਸਾਈਕਲ ਆਦਿਕ ਸ਼ਾਮਲ ਹੋਏ। ਰਸਤੇ ਵਿੱਚ ਸੰਗਤਾਂ ਵੱਲੋਂ ਵੱਖ ਵੱਖ ਕਿਸਮ ਦੇ ਲੰਗਰ ਆਦਿ ਲਗਾਏ ਗਏ ਅਤੇ ਵੱਖ ਵੱਖ ਪੜਾਵਾਂ ਤੇ ਗਿਆਨੀ ਸੁਖਵੀਰ ਸਿੰਘ, ਭਾ. ਬਲਦੇਵ ਸਿੰਘ ਵਡਾਲਾ ਅਤੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਨੇ ਸੰਗਤਾਂ ਨੂੰ ਸੰਬੋਧਨ ਕਰਕੇ ਅੰਮ੍ਰਿਤ ਛੱਕਣ, ਕੇਸ ਰੱਖਣ, ਭਰੂਣ ਹੱਤਿਆ ਰੋਕਣ ਅਤੇ ਨਸ਼ਿਆਂ ਦਾ ਤਿਆਗ ਕਰਨ ਲਈ ਪ੍ਰੇਰਿਆ। ਬਹੁਤ ਸਾਰੇ ਨੌਜਵਾਨਾਂ ਨੇ ਸਾਬਤ ਸੂਰਤ ਹੋਣ ਲਈ ਪ੍ਰਣ ਕੀਤਾ। ਜਿੰਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ ਵੱਖ ਪਿੰਡਾਂ/ਸ਼ਹਿਰਾਂ/ਹਿਮਾਚਲ ਪ੍ਰਦੇਸ਼ ਵਿੱਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਗੁਰੂ ਕੇ ਮਹਿਲ, ਗੁ. ਭੋਰਾ ਸਾਹਿਬ, ਵਿਖੇ ਸੰਪੂਰਨ ਹੋਇਆ। ਇਸ ਮੌਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਹੱੈਡਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ ਜਨਰਲ ਸਕੱਤਰ ਸz. ਸੁਖਦੇਵ ਸਿੰਘ ਭੌਰ, ਸੋਕਮੇਟੀ ਮੈਂਬਰ ਸz. ਦਿਲਜੀਤ ਸਿੰਘ ਭਿੰਡਰ, ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਿੰਸੀਪਲ ਸੁਰਿੰਦਰ ਸਿੰਘ, ਧਰਮ ਪ੍ਰਚਾਰ ਦੇ ਮੀਤ ਸਕੱਤਰ ਜਗੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਗਰੇਵਾਲ, ਐਡੀ. ਮੈਨੇਜਰ ਰਣਬੀਰ ਸਿੰਘ, ਪੀ.ਏ. ਸਿੰਘ ਸਾਹਿਬ ਅਮਨਦੀਪ ਸਿੰਘ ਅਤੇ ਸਮੂਹ ਸਟਾਫ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਪੁੱਜੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਅਤੇ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ, ਭਾਈ ਬਲਵਿੰਦਰ ਸਿੰਘ, ਸਮੁੱਚੇ ਮੈਂਬਰ ਸਾਹਿਬਾਨ ਅਤੇ ਸ਼ਾਮਲ ਹੋਈਆਂ ਸੰਗਤਾਂ ਦਾ ਵਿਸ਼ੇਸ ਧੰਨਵਾਦ ਕੀਤਾ ਗਿਆ। ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਪੁੱਜ ਰਹੇ ਨਗਰ ਕੀਰਤਨਾਂ ਵਿੱਚ ਤੇ ਮਿਤੀ 19-6-2015 ਨੂੰ ਹੋ ਰਹੇ ਸਮਾਗਮਾਂ ਸਮੇਂ ਵੱਧ ਤੋਂ ਵੱਧ ਸੰਗਤਾਂ ਸਮੇਤ ਸ਼ਾਮਲ ਹੋ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਵੱਲੋਂ ਸਿੱਖ ਜਗਤ ਨੂੰ ਅਪੀਲ ਕੀਤੀ ਗਈ।
Punjab Post Daily Online Newspaper & Print Media