ਮਿਥੇ ਟੀਚੇ ਤੋਂ ਦੁੱਗਣੇ 6951 ਨੌਜਵਾਨਾਂ ਨੂੰ ਦਿੱਤਾ ਗਿਆ ਰੋਜ਼ਗਾਰ – ਘਨਸ਼ਿਆਮ ਥੋਰੀ
ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਦੇਣ ਲਈ ਚਲਾਏ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ’ ਮਿਸ਼ਨ ਅਧੀਨ
ਸਤੰਬਰ ਮਹੀਨੇ ਲੱਗੇ 5ਵੇਂ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ ਮਿਥੇ ਟੀਚੇ ਤੋਂ ਦੁਗਣੀ ਗਿਣਤੀ `ਚ ਨੌਜਵਾਨਾਂ ਨੂੰ ਰੋਜ਼ਗਾਰ ਦਿਵਾ ਕੇ ਜ਼ਿਲਾ ਸੰਗਰੂਰ ਨੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਦਾ ਮਾਣ ਹਾਸਲ ਕੀਤਾ ਹੈ।ਚਮਕੌਰ ਸਾਹਿਬ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸੰਗਰੂਰ ਜ਼ਿਲੇ ਦੀਆਂ ਸ਼ਾਨਦਾਰ ਸੇਵਾਵਾਂ ਬਦੌਲਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜ਼ਿਲਾ ਪ੍ਰਸ਼ਾਸਨ ਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੂੰ ਵਿਸ਼ੇਸ਼ ਸਨਮਾਨ ਹਾਸਲ ਹੋੋਇਆ ਹੈ।ਇਹ ਸਨਮਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਬਤਰਾ ਨੇ ਜ਼ਿਲਾ ਪ੍ਰਸ਼ਾਸਨ ਤਰਫੋਂ ਹਾਸਲ ਕੀਤਾ।ਸਮਾਗਮ ’ਚ ਸੂਬੇ ਦੇ ਸਿਖਿਆ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਜੈਇੰਦਰ ਸਿੰਗਲਾ ਵੀ ਹਾਜ਼ਰ ਰਹੇ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਵਿਚ ਲੱਗੇ ਪੰਜਵੇਂ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ 3500 ਦਾ ਟੀਚਾ ਮਿਲਿਆ ਸੀ, ਪਰ ਜ਼ਿਲੇ ਵਿਚ 6951 ਨੌਜਵਾਨਾਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਦੌਰਾਨ ਨਾਮੀ ਕੰਪਨੀਆਂ ’ਚ ਨੌਕਰੀਆਂ ਦਿਵਾ ਕੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਨੇ 198.6 ਫੀਸਦੀ ਟੀਚਾ ਪ੍ਰਾਪਤ ਕੀਤਾ ਹੈ, ਜੋ ਪੂਰੇ ਜ਼ਿਲੇ ਲਈ ਫਖਰ ਵਾਲੀ ਗੱਲ ਹੈ। ਇਸ ਤੋਂ ਇਲਾਵਾ ਸਵੈ ਰੋਜ਼ਗਾਰ ਲਈ 3000 ਤੋਂ ਵੱਧ ਪ੍ਰਾਰਥੀਆਂ ਨੂੰ ਬੈਂਕਾਂ ਰਾਹੀਂ ਕਰਜ਼ੇ ਦਿਵਾਏ ਜਾਣਗੇ।
ਰੋਜ਼ਗਾਰ ਅਫਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਜ਼ਿਲੇ ਦੀਆਂ ਸਬ ਡਿਵੀਜ਼ਨਾਂ ਵਿਚ 9 ਰੋਜ਼ਗਾਰ ਮੇਲੇ ਲਾਏ ਗਏ ਸਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media