Sunday, December 22, 2024

’ਸਾਫ-ਸੁਥਰੇ ਭਾਰਤ’ ਦਾ ਅੰਮ੍ਰਿਤਸਰ ਵਿਚ ਹਾਲ ਗੇਟ ਤੋਂ ਅਗਾਜ਼

ਸ਼ਹਿਰ ਵਾਸੀਆਂ ਅਤੇ ਸੰਸਥਾਵਾਂ ਨੂੰ ਨਾਲ ਲੈ ਕੇ ਕਰਾਂਗੇ ਸ਼ਹਿਰ ਨੂੰ ਸਾਫ-ਮੇਅਰ

ਲੋਕ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿਚ ਸਾਡਾ ਸਾਥ ਦੇਣ-ਕਮਿਸ਼ਨਰ

PPN250914027

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਫ-ਸੁਥਰੇ ਭਾਰਤ ਦੇ ਦਿੱਤੇ ਗਏ ਦੇਸ਼ ਵਿਆਪੀ ਸੱਦੇ ਤਹਿਤ ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਨਿਰਦੇਸ਼ਾਂ ਹੇਠ ਹਾਲ ਗੇਟ ਅੰਮ੍ਰਿਤਸਰ ਤੋਂ ਸ਼ਹਿਰ ਨੂੰ ਸਾਫ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ‘ਤੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਪ੍ਰਦੀਪ ਸਭਰਵਾਲ, ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲੇ, ਡਿਪਟੀ ਮੇਅਰ ਸ੍ਰੀ ਅਵਿਨਾਸ਼ ਜੌਲੀ ਅਤੇ ਕਈ ਕੌਸ਼ਲਰ ਸਾਹਿਬਾਨਾਂ ਨੇ ਝਾੜੂ ਫੇਰ ਕੇ ਸ਼ਹਿਰ ਨੂੰ ਸਾਫ ਕਰਨ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਲੋਕਾਂ ਨੂੰ ਅਪੀਲ ਕਰਦੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਕਿਹਾ ਕਿ ਸ੍ਰੀ ਮੋਦੀ ਵੱਲੋਂ ਭਾਰਤ ਨੂੰ ਸਾਫ-ਸੁਥਰਾ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਅਸੀਂ ਅੰਮ੍ਰਿਤਸਰ ਨੂੰ ਸਾਫ ਕਰਨ ਦੀ ਸ਼ੁਰੂਆਤ ਕਰ ਰਹੇ ਹਾਂ ਅਤੇ ਇਹ ਮੁਹਿੰਮ 2 ਅਕਤੂਬਰ ਤੱਕ ਰਸਮੀ ਤੌਰ ‘ਤੇ ਜਾਰੀ ਰਹੇਗੀ। ਉਨਾਂ ਕਿਹਾ ਕਿ ਸ੍ਰੀ ਮੋਦੀ ਵੱਲੋਂ ਦਿੱਤਾ ਗਿਆ ਇਹ ਸੱਦਾ ਉਸੇ ਤਰਾਂ ਹੈ ਜਿਵੇਂ ਸ੍ਰੀ ਲਾਲ ਬਹਾਦਰ ਸਾਸ਼ਤਰੀ ਨੇ ਆਪਣੇ ਸਮੇਂ ਦੌਰਾਨ ਦੇਸ਼ ਦੇ ਅਨਾਜ ਭੰਡਾਰ ਭਰਨ ਦੇ ਨਾਲ-ਨਾਲ ਆਮ ਲੋਕਾਂ ਨੂੰ ਇਕ ਦਿਨ ਦਾ ਵਰਤ ਰੱਖਣ ਦੀ ਅਪੀਲ ਕੀਤੀ ਸੀ। ਉਨਾਂ ਕਿਹਾ ਕਿ ਇਨਾਂ ਦਿਨਾਂ ਦੌਰਾਨ ਸ਼ਹਿਰ ਦੀਆਂ ਸਾਰੀਆਂ ਸੜਕਾਂ, ਗਲੀਆਂ ਅਤੇ ਹੋਰ ਜਨਤਕ ਥਾਵਾਂ ਦੀ ਸਾਫ-ਸਫਾਈ ਕੀਤੀ ਜਾਵੇਗੀ। ਸ੍ਰੀ ਅਰੋੜਾ ਨੇ ਕਿਹਾ ਕਿ ਇਸ ਲਈ ਕਾਰਪੋਰੇਸ਼ਨ ਦੇ ਮੁਲਾਜਮਾਂ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ, ਗੈਰ ਸਰਕਾਰੀ ਸੰਸਥਾਵਾਂ ਦੀ ਸਹਾਇਤਾ ਵੀ ਲਈ ਜਾ ਰਹੀ ਹੈ। ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿਚ ਸਾਡਾ ਸਾਥ ਦੇਣ, ਤਾਂ ਜੋ ਇਸ ਧਾਰਮਿਕ ਨਗਰੀ ਵਿਚ ਰੋਜ਼ ਆਉਂਦੇ ਲੱਖਾਂ ਸੈਲਾਨੀ ਰੁਹਾਨੀਅਤ ਦੇ ਨਾਲ-ਨਾਲ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਦਾ ਸੰਦੇਸ਼ ਵੀ ਲੈ ਕੇ ਜਾਣ। ਇਸ ਮੌਕੇ ਸੰਬੋਧਨ ਕਰਦੇ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਨੇ ਕਿਹਾ ਕਿ ਲੋਕ ਸੜਕਾਂ, ਪਾਰਕਾਂ ਵਿਚ ਕੂੜਾ ਨਾ ਸੁੱਟਣ ਸਗੋਂ ਥਾਂ-ਥਾਂ ਲੱਗੇ ਕੂੜਦਾਨਾਂ ਦੀ ਵਰਤੋਂ ਕਰਨ। ਉਨਾਂ ਕਿਹਾ ਕਿ ਇਸ ਸਫਾਈ ਹਫਤੇ ਤਹਿਤ ਸ਼ਹਿਰ ਦੀ ਸਫਾਈ ਕੀਤੀ ਜਾਵੇਗੀ ਅਤੇ 2 ਅਕਤੂਬਰ ਨੂੰ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਸ਼ਹਿਰ ਦੀ ਜਾਂਚ ਕਰਨਗੇ।

ਕੈਪਸ਼ਨ-ਸਾਫ-ਸੁਥਰੇ ਭਾਰਤ ਦਾ ਅੰਮ੍ਰਿਤਸਰ ਵਿਚ ਅਗਾਜ਼ ਕਰਦੇ ਮੇਅਰ ਬਖਸ਼ੀ ਰਾਮ ਅਰੋੜਾ, ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਅਤੇ ਹੋਰ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply