Friday, September 18, 2026

ਤਿਉਹਾਰਾਂ ਜਾਂ ਛੁੱਟੀ ਵਾਲੇ ਦਿਨ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਮਿਲੇਗੀ ਵਾਧੂ ਤਨਖਾਹ

ਅੰਮ੍ਰਿਤਸਰ, 10 ਅਕਤੂਬਰ (ਪੰਜਾਬ ਪੋਸਟ – ਜਗਦਪਿ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨੇ ਸਫਾਈ ਸੇਵਕ PUNJ1010201905ਯੂਨੀਅਨ ਨਾਲ ਇੱਕ ਮੀਟਿੰਗ ਦੌਰਾਨ ਵਿਨੋਦ ਬਿੱਟਾ ਪ੍ਰਧਾਨ ਵਲੋਂ ਕੀਤੀ ਗਈ ਅਪੀਲ `ਤੇ ਕਿਹਾ ਕਿ ਅੱਗੇ ਤੋਂ ਜਿਹੜਾ ਵੀ ਸਫਾਈ ਕਰਮਚਾਰੀ ਤਿਉਹਾਰਾਂ ਜਾਂ ਛੁੱਟੀ ਵਾਲੇ ਦਿਨ ਆਪਣੀ ਡਿਊਟੀ ਨਿਭਾਏਗਾ, ਉਸ ਨੂੰ ਕਾਨੂੰਨ ਮੁਤਾਬਿਕ ਬਣਦੀ ਤਨਖਾਹ ਦੀ ਅਦਾਇਗੀ ਕੀਤੀ ਜਾਵੇਗੀ।ਉਨਾਂ ਕਿਹਾ ਕਿ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਵਲੋਂ ਕਰਮਚਾਰੀਆਂ ਦੀ ਸਤੰਬਰ ਮਹੀਨੇ ਦੀ ਤਨਖਾਹ ਤੁਰੰਤ ਜਾਰੀ ਕਰ ਦਿੱਤੀ ਗਈ ਹੈ।
           ਇਸੇ ਦੌਰਾਨ ਇਹਨਾਂ ਫੈਸਲਿਆਂ ਦਾ ਸਵਾਗਤ ਕਰਦਿਆਂ ਪ੍ਰਧਾਨ ਵਿਨੋਦ ਬਿੱਟਾ ਨੇ ਯੂਨੀਅਨ ਵਲੋਂ ਮੇਅਰ ਅਤੇ ਕਮਿਸ਼ਨਰ ਦਾ ਧੰਨਵਾਦ ਕੀਤਾ।   

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …

Leave a Reply