ਕੈਬਨਿਟ ਮੰਤਰੀ ਵਲੋ ਕਾਂਗਰਸ ਪਾਰਟੀ `ਚ ਸ਼ਾਮਿਲ ਹੋਣ ਵਾਲਿਆਂ ਦਾ ਸਨਮਾਨ
ਸੰਗਰੂਰ/ ਲੌਂਗੋਵਾਲ, 11 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰਖਣ ਲਈ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੂਨੀਆ ਕਲੋਨੀ ਵਿਖੇ ਲੋਕ ਨਿਰਮਾਣ ਵਿਭਾਗ ਵਲੋਂ ਤਿਆਰ ਕੀਤੇ ਗਏ ਪਾਰਕ ਦਾ ਉਦਘਾਟਨ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਸਾਡੇ ਲਈ ਸਭ ਤੋਂ ਵੱਡਾ ਤੋਹਫਾ ਲੈ ਕੇ ਆ ਰਿਹਾ ਹੈ, ਕਿਉਂਕਿ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਜਾ ਰਿਹਾ ਹੈ, ਜਿਸ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸੰਗਤ ਵਲੋਂ ਵਰ੍ਹਿਆਂ ਤੋਂ ਕੀਤੀ ਜਾ ਰਹੀ ਅਰਦਾਸ ਪੂਰੀ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 1 ਤੋਂ 12 ਨਵੰਬਰ ਤੱਕ ਜਿਥੇ ਸੁਲਤਾਨਪੁਰ ਲੋਧੀ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਗੁਰੂ ਸਾਹਿਬ ਨਾਲ ਸਬੰਧਤ ਦੋ ਹੋਰ ਇਤਿਹਾਸਕ ਕਸਬਿਆਂ ਡੇਰਾ ਬਾਬਾ ਨਾਨਕ ਤੇ ਬਟਾਲਾ ਵਿਖੇ ਵੀ ਸਮਾਗਮ ਕਰਵਾਏ ਹੋਣਗੇ।
ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪੰਜਾਬ ਦੇ 71 ਪਿੰਡਾਂ ਅਤੇ ਜ਼ਿਲ੍ਹਾ ਸੰਗਰੂਰ ਦੇ 14 ਪਿੰਡਾਂ ਵਿੱਚ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵਲੋ ਹਰੇਕ ਪਿੰਡ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਕੜੀ ਤਹਿਤ ਹਰ ਪਿੰਡ ਵਿੱਚ 550 ਬੂਟੇ ਲਗਾਉਣ ਦੀ ਪ੍ਰਕਿਰਿਆ ਵੀ ਪ੍ਰਗਤੀ ਅਧੀਨ ਹੈ।ਸਿੰਗਲਾ ਵਲੋਂ ਪਾਰਕ ਵਿੱਚ ਬੂਟਾ ਵੀ ਲਗਾਇਆ ਗਿਆ।
ਪਾਰਕ ਦੇ ਉਦਘਾਟਨ ਦੀ ਰਸਮ ਤੋਂ ਬਾਅਦ ਸਿੰਗਲਾ ਦੀ ਅਗਵਾਈ ਹੇਠ ਕੁੱਝ ਵਿਅਕਤੀਆਂ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਕੈਬਨਿਟ ਮੰਤਰੀ ਵਲੋ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹਰਮਿੰਦਰ ਬਾਵਾ, ਸੁਰਜੀਤ ਸਿੰਘ, ਜੱਸੀ ਪੂਨੀਆ, ਅਮਰਜੀਤ ਸਿੰਘ, ਪ੍ਰਿਤਪਾਲ ਸਿੰਘ, ਸੁਖਚੰਦ ਅਗਰਵਾਲ, ਕਿਰਪਾਲ ਸਿੰਘ, ਅਸ਼ੀਸ਼ ਗੋਇਲ, ਇੰਦਰਜੀਤ ਸਿੰਘ, ਕੇ.ਬੀ ਚੀਮਾ, ਲਖਵਿੰਦਰ ਸਿੰਘ, ਮਨਦੀਪ ਸਿੰਘ, ਬੀ ਐੱਸ ਰੰਗਾ ਦਾ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਗਿਆ ਸਿੰਗਲਾ ਦੇ ਨਾਲ ਅਨਿਲ ਘੀਚਾ, ਅੰਮ੍ਰਿਤ ਬਰਾੜ, ਕੇ.ਬੀ ਪੂਨੀਆ ਵੀ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …