Thursday, July 3, 2025
Breaking News

ਵਿਗਿਆਨਕ ਚੇਤਨਾ ਪਰਖ ਪ੍ਰੀਖਿਆ ਮੁਕਾਬਲੇ `ਚ ਭਾਗ ਲੈਣ ਵਾਲੇ ਸਨਮਾਨਿਤ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਦੀਪ ਦਵਿੰਦਰ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪਿਛਲੇ ਮਹੀਨੇ ਕਰਵਾਈ ਗਈ ਤੀਜੀ ਵਿਗਿਆਨਕ ਚੇਤਨਾ PUNJ1110201905ਪਰਖ ਪ੍ਰੀਖਿਆ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਅਪੈਕਸ ਇੰਟਰਨੈਸ਼ਨਲ ਸਕੂਲ ਮੋਹਨੀ ਪਾਰਕ ਦੇ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
          ਇਕਾਈ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ, ਜਸਪਾਲ ਬਾਸਰਕਾ, ਮਨਜੀਤ ਬਾਸਰਕੇ ਅਤੇ ਅਸ਼ਵਨੀ ਕੁਮਾਰ ਨੇ ਵਿਦਿਆਰਥੀਆਂ ਨੂੰ ਤਰਕਸ਼ੀਲ ਸਾਹਿਤ ਪੜ੍ਹਨ ਅਤੇ ਜ਼ਿੰਦਗੀ ਵਿੱਚ ਸਮੱਸਿਆਵਾਂ ਪ੍ਰਤੀ ਤਰਕਸ਼ੀਲ ਨਜ਼ਰੀਆ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਪਾਖੰਡੀ ਬਾਬਿਆਂ, ਜੋਤਸ਼ੀਆਂ ਅਤੇ ਡੇਰਿਆਂ ਦੇ ਸੋਸ਼ਣ ਤੋਂ ਬਚ ਸਕਣ।
          ਸਕੂਲ ਦੇ ਪਿ੍ਰੰਸੀਪਲ ਮਨਜੀਤ ਸਿੰਘ ਵਿਰਕ ਨੇ ਕਿਹਾ ਕਿ ਵਿਗਿਆਨਕ ਅਤੇ ਵਿਗਿਆਨ ਸੋਚ ਮਨੁੱਖੀ ਜੀਵਨ ਅਤੇ ਸਮਾਜ ਦੇ ਵਿਕਾਸ ਦਾ ਮੁੱਖ ਆਧਾਰ ਹੈ ਅਤੇ ਵਿਦਿਆਰਥੀਆਂ ਨੂੰ ਤਰਕਸ਼ੀਲ ਅਤੇ ਇਨਕਲਾਬੀ ਸਾਹਿਤ ਅਪਣਾ ਕੇ ਆਪਣੀ ਜ਼ਿੰਦਗੀ ਅਤੇ ਸਮਾਜ ਨੂੰ ਵਿਕਸਤ ਕਰਨਾ ਚਾਹੀਦਾ ਹੈ।
 

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply