ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਗਿਆਨੀ ਜਥੇਦਾਰ ਹਰਪ੍ਰੀਤ ਸਿੰਘ ਨੇ ਮੀਡੀਆ ਨੂੰ ਜਾਰੀ
ਬਿਆਨ ਵਿੱਚ ਦਿੱਲੀ ਦੀਆਂ ਸਿੱਖ ਸੰਗਤਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਦਾਇਤ ਕੀਤੀ ਹੈ ਕਿ ਨਗਰ ਕੀਰਤਨ ਅਤੇ ਸੋਨੇ ਦੀਆਂ ਪਾਲਕੀਆਂ ਬਾਰੇ ਬਿਆਨਬਾਜ਼ੀ ਕਰਕੇ ਮਾਹੋਲ ਨੂੰ ਗੰਧਲਾ ਨਾ ਕਰਨ।ਸਗੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਬੰਧ ਵਿੱਚ ਉਲੀਕੇ ਗਏ ਪ੍ਰੋਗਰਾਮਾਂ ‘ਤੇ ਸਾਰੇ ਧਿਆਨ ਕੇਂਦਰਿਤ ਕਰਨ। ਉਨਾਂ ਨੇ ਇਹ ਵੀ ਕਿਹਾ ਕਿ ਉਸਾਰੂ ਸੋਚ ਅਪਣਾ ਕੇ ਬੇਲੋੜੀ ਆਪਸੀ ਰੰਜਸ਼ ਛੱਡ ਕੇ ਤੁਰੰਤ ਇਲਜ਼ਾਮ ਤੇ ਇਲਜ਼ਾਮਤਰਾਸ਼ੀ ਬੰਦ ਕੀਤੀ ਜਾਵੇ ਤੇ ਮਾਹੌਲ ਨੂੰ ਸੁਖਾਲਾ ਬਣਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਆਪਾਂ ਸਾਰੇ ਸਮਾਗਮ ਇਕਜੁੱਟਤਾ ਤੇ ਪਿਆਰ-ਇਤਫ਼ਾਕ ਨਾਲ ਮਨਾਈਏ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media