ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਸਿਟੀ ਬੱਸਾਂ
ਪੀ.ਆਰ.ਟੀ.ਸੀ ਨੂੰ ਦੇਣ ਦੀ ਥਾਂ ‘ਤੇ ਇਨ੍ਹਾਂ ਨੂੰ ਅੰਮ੍ਰਿਤਸਰ ਵਿਚ ਹੀ ਚਲਾਉਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੇਅਰ ਕਰਮਜੀਤ ਸਿੰਘ ਰਿੰਟੂ ਤੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੂੰ ਭੇਜੀ ਇੱਕ ਈ-ਮੇਲ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਜਵਾਹਰ ਲਾਲ ਨਹਿਰੂ ਨੈਸ਼ਨਲ ਅਰਬਨ ਰੀਨਿਊਵਲ ਮਿਸ਼ਨ ਅਧੀਨ 60 ਬੱਸਾਂ ਮਿਲੀਆਂ ਸਨ, ਜਿਹੜੀਆਂ ਪਿਛਲੇ ਕਈ ਸਾਲਾਂ ਦੀਆਂ ਮਿੱਟੀ ਘੱਟਾ ਫੱਕ ਰਹੀਆਂ ਹਨ।ਇਹਨਾਂ ਬੱਸਾਂ ਨੂੰ ਚਲਾਉਣ ਦੀ ਥਾਂ ‘ਤੇ ਨਗਰ ਨਿਗਮ ਵਲੋਂ ਮੱਤਾ ਪਾਸ ਕਰਕੇ ਪੀ.ਆਰ.ਟੀ.ਸੀ ਨੂੰ ਦੇਣ ਲਈ ਕਿਹਾ ਗਿਆ ਹੈ, ਜੋ ਬੜਾ ਮੰਦਭਾਗਾ ਫ਼ੈਸਲਾ ਹੈ।ਉਨਾਂ ਕਿਹਾ ਕਿ ਪਹਿਲਾਂ ਵੀ ਨਗਰ ਨਿਗਮ ਵਲੋਂ ਲੋਕਲ ਬੱਸਾਂ ਚਲਾਈਆਂ ਜਾਂਦੀਆਂ ਸਨ। ਇਸ ਲਈ ਨੇੜਲੇ ਪਿੰਡਾਂ ਤੇ ਕਸਬਿਆਂ ਲਈ ਇਹ ਬੱਸਾਂ ਵਰਤੀਆਂ ਜਾਣੀਆਂ ਚਾਹੀਦੀਆਂ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media