Saturday, October 24, 2026

ਪ੍ਰੀਖਿਆਵਾਂ ’ਚ ਖ਼ਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦੇ ਨਤੀਜੇ ਸ਼ਾਨਦਾਰ ਰਹੇ

ਰੁਪਿੰਦਰ ਕੌਰ ਨੇ ਯੂਨੀਵਰਸਿਟੀ ’ਚੋਂ ਹਾਸਲ ਕੀਤਾ ਪਹਿਲਾਂ ਸਥਾਨ – ਪ੍ਰਿੰ: ਜਸਪਾਲ ਸਿੰਘ
ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ PUNJ1110201924ਨਾਨਕ ਦੇਵ ਯੂਨੀਵਰਸਿਟੀ ਦੀਆਂ ਬੀ.ਕਾਮ, ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਚੌਥਾ ਅਤੇ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਦੇ ਚੌਥਾ ਸਮੈਸਟਰ ਦੀ ਪ੍ਰੀਖਿਆਵਾਂ ’ਚ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਰੁਪਿੰਦਰ ਕੌਰ ਨੇ 899 ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।
    ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਦੀ ਇਸ ਉਪਲੱਬਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਰੁਪਿੰਦਰ ਕੌਰ ਨੇ ਬੀ.ਕਾਮ, ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਚੌਥਾ `ਚ ’ਵਰਸਿਟੀ ’ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ।ਜਦ ਕਿ ਇਸੇ ਸਮੈਸਟਰ ਦੀ ਵਿਦਿਆਰਥਣ ਮਹਿਕ ਬੇਦੀ ਨੇ 883 ਅੰਕਾਂ ਨਾਲ ’ਵਰਸਿਟੀ ’ਚ ਦੂਜਾ ਸਥਾਨ ਲਿਆ ਹੈ।ਇਸੇ ਤਰ੍ਹਾਂ ਬੀ.ਏ.ਐਲ.ਐਲ.ਬੀ (5 ਸਾਲਾ ਕੋਰਸ) ਦੇ ਚੌਥਾ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਨਤੀਜ਼ਿਆਂ ’ਚ ਸਿਮਰਨ ਕੌਰ ਨੇ 810 ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਪ੍ਰਾਪਤ ਕੀਤਾ।
    ਇਸ ਮੌਕੇ ਕਾਲਜ ਦੇ ਬਾਕੀ ਸਟਾਫ਼ ਮੈਂਬਰ ’ਚ ਡਾ. ਗੁਨੀਸ਼ਾ ਸਲੂਜਾ (ਸਹਾਇਕ ਪ੍ਰੋਫੈਸਰ ਅਤੇ ਡੀਨ), ਡਾ. ਹਰਪ੍ਰੀਤ ਕੌਰ, ਪ੍ਰੋ: ਸੀਮਾ ਰਾਣੀ, ਪ੍ਰੋ: ਰਾਸ਼ੀਮਾ ਚੰਗੋਤਰਾ, ਡਾ. ਦਿਵਿਆ ਸ਼ਰਮਾ, ਡਾ. ਪ੍ਰੀਤ ਇੰਦਰ ਕੌਰ, ਪ੍ਰੋ: ਹਰਜੋਤ ਕੌਰ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …

Leave a Reply