ਸਮਰਾਲਾ, 11 ਅਕਤੂਬਰ (ਪੰਜਾਬ ਪੋਸਟ- ਇੰਦਰਜੀਤ ਕੰਗ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇੇ ਹਲਕਾ ਸਮਰਾਲਾ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਬਲਵਿੰਦਰ ਸਿੰਘ ਸਰਵਰਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਵੱਡੇ ਭਰਾ ਜਥੇਦਾਰ ਭਿੰਦਰ ਸਿੰਘ ਬੀਤੇ ਦਿਨੀਂ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਸਰਵਰਪੁਰ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਹਲਕਾ ਇੰਚਾਰਜ ਸੰਤਾ ਸਿੰਘ ਓਮੈਦਪੁਰੀ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਜ਼ਿਲ੍ਹਾ ਪ੍ਰਧਾਨ ਬਰਜਿੰਦਰ ਸਿੰਘ ਬਬਲੂ ਲੋਪੋਂ ਆਦਿ ਤੋਂ ਇਲਾਵਾ ਅਕਾਲੀ ਦਲ ਦੇ ਵਰਕਰ ਅਤੇ ਅਹੁੱਦੇਦਾਰ ਪਹੁੰਚੇ ਹੋਏ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …