ਪਠਾਨਕੋਟ, 13 ਅਕਤੂਬਰ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਪਠਾਨਕੋਟ ਦੇ ਪਿੰਡ ਫੁਲੜਾ ਵਿਖੇ ਬਣਾਏ ਜਾਣ ਵਾਲੇ ਸੀਚੇਵਾਲ
ਮਾਡਲ ਨੂੰ ਲੈ ਕੇ ਵਿਧਾਇਕ ਅਮਿਤ ਵਿੱਜ ਵੱਲੋਂ ਅੱਜ ਸਬੰਧਤ ਵਿਭਾਗੀ ਅਧਿਕਾਰੀਆਂ ਨਾਲ ਪਿੰਡ ਫੁਲੜਾ ਦਾ ਦੋਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ ।
ਵਿਧਾਇਕ ਵਿੱਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਪਠਾਨਕੋਟ ਦੇ ਪਿੰਡ ਫੁਲੜਾ ਵਿਖੇ ਸੀਚੇਵਾਲ ਮਾਡਲ ਬਣਾਏ ਜਾਣ ਦੀ ਯੋਜਨਾ ਹੈ।ਉਨ੍ਹਾਂ ਦੱਸਿਆ ਕਿ ਅੱਜ ਪਿੰਡ ਫੁਲੜਾ ਦਾ ਦੋਰਾ ਕੀਤਾ ਗਿਆ ਹੈ ਅਤੇ ਪਿੰਡ ਵਿਖੇ ਜੋ ਨਿਕਾਸੀ ਪਾਣੀ ਦਾ ਛੱਪੜ ਹੈ, ਉਸ ਦਾ ਨਵੀਨੀਕਰਨ ਕੀਤੇ ਜਾਣ ਦੀ ਯੋਜਨਾ ਬਣਾਈ ਜਾਵੇਗੀਤੇ ਮੈਪ ਤਿਆਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸੀਵਰੇਜ ਸਿਸਟਮ ਨੂੰ ਪੂਰਨ ਤਕਨੀਕ ਨਾਲ ਬਣਾਇਆ ਜਾਵੇਗਾ ਤਾਂ ਜੋ ਸਾਰੇ ਪਿੰਡ ਦੇ ਨਿਕਾਸੀ ਪਾਣੀ ਨੂੰ ਇੱਕ ਛੱਪੜ ਵਿੱਚ ਜਮ੍ਹਾ ਕੀਤਾ ਜਾ ਸਕੇ ਅਤੇ ਫਿਰ ਉਸ ਪਾਣੀ ਨੂੰ ਸਾਫ ਕਰ ਕੇ ਦੂਸਰੀ ਵਾਰ ਪ੍ਰਯੋਗ ਵਿੱਚ ਲਿਆਂਦਾ ਜਾਵੇ।ਇਸ ਮੋਕੇ ਵਿਭਾਗੀ ਅਧਿਕਾਰੀਆਂ ਤੋਂ ਇਲਾਵਾ ਸਰਪੰਚ ਕਰਨੈਲ ਸਿੰਘ, ਵਿੱਕੀ ਸ਼ਰਮਾ ਤੇ ਪਿੰਡ ਦੇ ਹੋਰ ਵਿਅਕਤੀ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media