Friday, July 4, 2025
Breaking News

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਪ੍ਰੀਖਿਆ ‘ਚ ਅਕਾਲ ਅਕੈਡਮੀ ਖੂਹੀਆਂ ਸਰਵਰ ਮੋਹਰੀ

ਲੌਂਗੋਵਾਲ, 13 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਸ਼੍ਰੀ ਗੁਰੂ ਨਾਨਕ PUNJ1310201912ਦੇਵ ਜੀ ਦੇ 550 ਪ੍ਰਕਾਸ਼ ਪੁਰਬ ਦੇ ਮੌਕੇ ਜ਼ੋਨਲ ਪੱਧਰ `ਤੇ “ਨੈਤਿਕ ਸਿੱਖਿਆ” ਵਿਸ਼ੇ `ਤੇ ਵਿਦਿਆਰਥੀਆਂ ਦੀ ਪ੍ਰੀਖਿਆ ਕਰਵਾਈ ਗਈ। ਜਿਸ ਵਿੱਚ ਜਿਲਾ ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਦੇ ਲਗਭਗ 180 ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪੱਧਰ ‘ਤੇ ਹਿੱਸਾ ਲਿਆ।ਇਸ ਪ੍ਰੀਖਿਆ ਵਿਚ ਅਕਾਲ ਅਕੈਡਮੀ ਖੂਹੀਆਂ ਸਰਵਰ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ ਹੈ।ਇਸ ਪ੍ਰੀਖਿਆ ਲਈ ਅਕੈਡਮੀ ਦੇ ਅਧਿਆਪਕਾਂ ਨੇ ਕਲਾਸਾਂ ਵਿੱਚ ਵਿਦਿਆਰਥੀਆਂ ਦੀ ਤਿਆਰੀ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹਰ ਸੰਕਲਪ ਬਾਰੇ ਜਾਣੂ ਕਰਵਾਇਆ ਸੀ।
          ਸਟੱਡੀ ਸਰਕਲ ਵਲੋਂ ਐਲਾਨੇ ਨਤੀਜੇ ‘ਚ ਅਕਾਲ ਅਕੈਡਮੀ ਖੂਹੀਆਂ ਸਰਵਰ ਦੇ ਵਿਦਿਆਰੀਆਂ ਨੇ ਜ਼ੋਨਲ ਪੱਧਰ `ਤੇ ਪਹਿਲੇ ਚਾਰ ਸਥਾਨ ਹਾਸਿਲ ਕੀਤੇ।ਅਕੈਡਮੀ ਦੀ ਪ੍ਰਿੰਸੀਪਲ ਮੈਡਮ ਸਰੁੱਚੀ ਕੌਰ ਨੇ ਦੱਸਿਆ ਅਕੈਡਮੀ ਦੇ ਬਹੁਤ ਸਾਰੇ ਵਿਦਿਆਰਥੀ ਮੈਰਿਟ ਲਿਸਟ ‘ਚ ਵੀ ਆਏ ਹਨ।ਸਟੱਡੀ ਸਰਕਲ ਵਲੋਂ ਆਏ ਮੈਂਬਰ ਨੇ ਵਿਦਿਆਰਥੀਆਂ ਦੀ ਸਖਤ ਮਿਹਨਤ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਇਹ ਐਲਾਨ ਵੀ ਕੀਤਾ ਹੈ ਕਿ ਜੇਤੂਆਂ ਨੂੰ ਨਕਦ ਰਾਸ਼ੀ ਵੀ ਪ੍ਰਦਾਨ ਕੀਤੀ ਜਾਵੇਗੀ।ਜਿਕਰਯੋਗ ਹੈ ਕਿ ਅਕਾਲ ਅਕੈਡਮੀਆਂ `ਚ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਧਾਰਮਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply