ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪਾਵਨ ਗ੍ਰੰਥ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਗੁਦਾਮ ਮੁਹੱਲੇ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।ਇਸ ਸ਼ੋਭਾ ਯਾਤਰਾ ਦੀ ਸ਼ੁਰੂਆਤ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਰਿਬਨ ਕੱਟ ਕੇ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲਿਆ।ਉਨਾਂ ਨੇ ਸ਼ਹਿਰ ਵਾਸੀਆਂ ਨੂੰ ਪ੍ਰਗਟ ਦਿਵਸ ਦੀ ਵਧਾਈ ਵੀ ਦਿੱਤੀ।
ਸੋਨੀ ਨੇ ਕਿਹਾ ਕਿ ਅਜੋਕੇ ਸਮੇਂ ‘ਚ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਹੀ ਅਸੀਂ ਸਮਾਜ ਵਿੱਚ ਬਰਾਬਰਤਾ, ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਵਾਲਮੀਕਿ ਭਾਈਚਾਰੇ ਨੂੰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ।ਸੂਬਾ ਸਰਕਾਰ ਵਲੋਂ ਹਰ ਭਾਈਚਾਰੇ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾ ਰਹੇ ਹਨ ਅਤੇ ਸਾਰਿਆਂ ਦੇ ਸਹਿਯੋਗ ਨਾਲ ਅਮੀਰ ਗਰੀਬ ਦਾ ਜੋ ਪਾੜਾ ਪਿਆ ਹੋਇਆ ਹੈ ਉਸ ਨੂੰ ਖਤਮ ਕੀਤਾ ਜਾਵੇਗਾ।
ਸੋਨੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਮਹਾਨ ਅਤੇ ਪਵਿੱਤਰ ਧਰਤੀ ਹੈ, ਜਿਸ ਨੂੰ ਅਵਤਾਰਾਂ, ਗੁਰੂਆਂ, ਰਿਸ਼ੀਆਂ ਅਤੇ ਪੀਰਾਂ ਪੈਗੰਬਰਾਂ ਨੂੰ ਜਨਮ ਦੇਣ ਦਾ ਮਾਣ ਹਾਸਲ ਹੈ।ਕੈਬਨਿਟ ਮੰਤਰੀ ਸੋਨੀ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਮੇਅਰ ਕਰਮਜੀਤ ਸਿੰਘ ਰਿੰਟੂ, ਕੌਂਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ, ਮਹੇਸ਼ ਖਾਨਾ, ਕੌਂਸਲਰ ਅਰੁਣ ਕੁਮਾਰ ਪੱਪਲ, ਕੌਂਸਲਰ ਤਾਹਿਰ ਸ਼ਾਹ, ਕੌਂਸਲਰ ਸੁਨੀਲ, ਕੌਂਸਲਰ ਕੁਲਬੀਰ ਕੋਰ ਤੇ ਨਿਤਿਨ ਪਹਿਲਵਾਨ ਹਾਜ਼ਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …