ਅੰਮ੍ਰਿਤਸਰ, 13 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵੱਲੋਂ
`ਅੰਤਰਰਾਸ਼ਟਰੀ ਬੇਟੀ ਦਿਵਸ` ਮਨਾਇਆ ਗਿਆ।ਪਹਿਲੀ ਵਾਰ 11 ਅਕਤੂਬਰ 2012 ਨੂੰ ਸੰਯੁਕਤ ਰਾਸ਼ਟਰ ਵਲੋਂ ਬੇਟੀ ਦਿਵਸ ਮਨਾਉਣਾ ਨਿਰਧਾਰਿਤ ਕੀਤਾ ਗਿਆ ਸੀ।71 ਹੋਰ ਸਮਰਥਕਾਂ ਨੇ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਅਤੇ ਦੁਨੀਆਂ ਭਰ ਵਿੱਚ ਲੜਕੇ/ਲੜਕੀ ਦੇ ਹੁੰਦੇ ਭੇਦ-ਭਾਵ ਨੂੰ ਦੂਰ ਕਰਨ ਲਈ ਜਾਗਰੂਕ ਕੀਤਾ।ਵਿਦਿਆਰਥੀਆਂ ਵਲੋਂ ਲੜਕੀਆਂ ਨੂੰ ਸਿੱਖਿਅਤ ਕਰਨ ਅਤੇ ਅੱਗੇ ਵੱਧਣ `ਤੇ ਜ਼ੋਰ ਦਿੱਤਾ ਗਿਆ।ਉਨ੍ਹਾਂ ਨੇ ਸਫਲ ਅਤੇ ਸ਼ਕਤੀਸ਼ਾਲੀ ਔਰਤਾਂ ਬਾਰੇ ਚਾਨਣਾ ਪਾਇਆ, ਜਿੰਨ੍ਹਾਂ ਨੇ ਉਚਾਈਆਂ ਨੂੰ ਛੂਹਣ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕੀਤਾ। ਬੱਚਿਆਂ ਨੇ ਆਪਣਆਂੀ ਲਿਖੀਆਂ ਕਵਿਤਾ ਦਾ ਉਚਾਰਨ ਵੀ ਕੀਤਾ ਅਤੇ ਬਹੁਤ ਹੀ ਦਿਲ ਖਿੱਚਵੀਂ ਪੇਸ਼ਕਸ਼ ਰਾਹੀਂ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੁੰ ਉਜਾਗਰ ਕੀਤਾ।ਵਿਦਿਆਰਥੀਆਂ ਨੇ ਪਰਿਵਾਰਾਂ ਨੂੰ ਵੀ ਲੜਕੇ ਦੇ ਜਨਮ ਵਾਂਗ ਲੜਕੀ ਦੇ ਜਨਮ ਸਮੇਂ ਵੀ ਖੁਸ਼ੀ ਮਨਾਉਣ ਲਈ ਪ੍ਰੇਰਿਤ ਕੀਤਾ ।
ਪੰਜਾਬ ਜੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਕਿਹਾ ਕਿ ਸਰਕਾਰ ਨੂੰ ਵੀ ਲੜਕੀਆਂ ਨੂੰ ਸਿੱਖਿਅਤ ਕਰਨ ਅਤੇ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ।
ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਹੁਣ ਲੜਕੀਆਂ ਨੂੰ ਅੱਗੇ ਵੱਧਣ ਤੋਂ ਰੋਕਿਆ ਨਹੀਂ ਜਾ ਸਕਦਾ ਤੇ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਉਨਾਂ੍ਹ ਨੂੰ ਅੱਗੇ ਵੱਧਣ ਲਈ ਇੱਕ ਚੰਗੇ ਵਾਤਾਵਰਨ ਦੀ ਸਿਰਜਣਾ ਕਰੀਏ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media