Monday, September 28, 2026

ਡੀ.ਏ.ਵੀ ਵਿਦਿਆਰਥੀਆਂ ਵੱਲੋਂ ਮਹਾਂਰਿਸ਼ੀ ਵਾਲਮੀਕ ਜੀ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਲਾਰੈਂਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਮਹਾਂਰਿਸ਼ੀ PUNJ1410201901ਵਾਲਮੀਕ ਜੀ ਨੂੰ ਉਹਨਾਂ ਦੇ ਪ੍ਰਗਟ ਦਿਵਸ `ਤੇ ਸ਼ਰਧਾਂਜਲੀ ਭੇਟ ਕੀਤੀ।ਵਿਦਿਆਰਥੀਆਂ ਵਲੋਂ ਉਹਨਾਂ ਦੁਆਰਾ ਰਚੇ ਸਲੋਕ ਤੇ ਉਹਨਾਂ ਦੀਆਂ ਕੁੱਝ ਕਵਿਤਾਵਾਂ ਦਾ ਉਚਾਰਨ ਕਰਕੇ ਮਹਾਂਕਾਵਿ ਰਮਾਇਣ ਦੇ ਸਿਰਜਨਹਾਰ ਨੂੰ ਬੜੀ ਸ਼ਰਧਾ ਨਾਲ ਯਾਦ ਕੀਤਾ ਗਿਆ।ਮਹਾਂਕਾਵਿ ਰਮਾਇਣ ਦੀ ਰਚਨਾ ਕਰਕੇ ਮਾਨਵਤਾ ਨੂੰ ਚੰਗਿਆਈ ਦਾ ਰਸਤਾ ਵਿਖਾਇਆ ਅਤੇ ਸਹੀ ਅਰਥਾਂ ਵਿੱਚ ਭਾਈਚਾਰਾ, ਇਮਾਨਦਾਰੀ ਤੇ ਨਿਆਂ ਦਾ ਸੰਦੇਸ਼ ਦਿੱਤਾ।
                    ਪੰਜਾਬ ਜੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਬੱਚਿਆਂ ਨੂੰ ਸ਼ੁੱਭ-ਕਾਮਨਾਵਾਂ ਭੇਜੀਆਂ।ਸਕੂਲ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਬੱਚਿਆਂ ਨੂੰ ਆਪਣੇ ਅੰਦਰ ਚੰਗੀਆਂ ਕਦਰਾਂ-ਕੀਮਤਾਂ ਪੈਦਾ ਕਰਨ `ਤੇ ਜ਼ੋਰ ਦਿੱਤਾ ਅਤੇ ਸੱਚਾਈ ਦੇ ਰਸਤੇ `ਤੇ ਚੱਲਣ ਲਈ ਕਿਹਾ ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply