ਜਸ਼ਨਪ੍ਰੀਤ ਸਿੰਘ ਬਡਰੁੱਖਾਂ ਨੇ ਹਾਸਲ ਕੀਤਾ ਪਹਿਲਾ ਸਥਾਨ
ਸੰਗਰੂਰ/ ਲੌਂਗੋਵਾਲ, 14 ਅਕਤੂਬਰ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਭਾਸ਼ਾ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ
ਸਮਰਪਿਤ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ।ਜ਼ਿਲ੍ਹਾ ਭਾਸ਼ਾ ਅਫ਼ਸਰ ਅਲੋਕ ਚਾਵਲਾ ਨੇ ਦੱਸਿਆ ਕਿ ਮੁਕਾਬਲਿਆਂ `ਚ ਵਰਗ (ੳ) ਵਿੱਚੋਂ ਜਸ਼ਨਪ੍ਰੀਤ ਸਿੰਘ, ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਨੇ ਪਹਿਲਾ, ਪਰਵੀਨ ਸਰਕਾਰੀ ਮਿਡਲ ਸਕੂਲ ਬੇਗੋਵਾਲ ਨੇ ਦੂਜਾ, ਰਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਈਲਵਾਲ ਗੱਗੜਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਵਰਗ (ਅ) ਵਿਚੋਂ ਹੁਸਨਦੀਪ ਸਿੰਘ, ਸਰਕਾਰੀ ਸੈਕੰਡਰੀ ਸਕੂਲ, ਤੁੰਗਾਂ ਨੇ ਪਹਿਲਾ, ਰਵੀਸ਼ ਕੁਮਾਰ, ਪ੍ਰੇਮ ਸਭਾ ਨੈਸ਼ਨਲ ਹਾਈ ਸਕੂਲ, ਸੰਗਰੂਰ ਨੇ ਦੂਜਾ ਅਤੇ ਹਰਸਿਮਰਨਜੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਨੇ ਤੀਜਾ ਸਥਾਨ ਹਾਸਲ ਕੀਤਾ।
ਚਾਵਲਾ ਵਲੋਂ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਹੌਸਲਾ ਵਧਾਊ ਇਨਾਮ ਵੀ ਦਿੱਤੇ ਗਏ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media