Thursday, August 13, 2026

ਸੜਕ ਦੇ ਚੱਲ ਰਹੇ ਕੰਮ ਦਾ ਪੰਚਾਇਤ ਨੇ ਲਿਆ ਜਾਇਜ਼ਾ

ਜੰਡਿਆਲਾ ਗੁਰੂ, 14 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ PUNJ1410201907ਪਿੰਡ ਤਾਰਾਗੜ੍ਹ ਨੂੰ ਜਾਂਦੀ ਜਿਸ ਸੜਕ ਦਾ ਉਦਘਾਟਨ ਕੀਤਾ ਗਿਆ ਸੀ, ਉਸ ਦੀ ਤਿਆਰੀ ਦਾ ਕੰਮ ਅੱਜ ਸ਼ੁਰੂ ਹੋਇਆ।ਬਲਾਕ ਪ੍ਰਧਾਨ ਜਸਵਿੰਦਰ ਸਿੰਘ ਝੰਡ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਸ ਸੜਕ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਸੀ।ਉਨਾਂ ਨੇ ਸਰਪੰਚ ਬੀਬੀ ਨਿਰਮਲ ਜੀਤ ਕੌਰ ਅਤੇ ਸਮੂਹ ਪੰਚਾਇਤ ਮੈਂਬਰਾਂ ਸਮੇਤ  ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੂੰ ਸੜਕ ਬਣਾਉਣ ਦੀ ਬੇਨਤੀ ਕੀਤੀ ਸੀ।ਜਿਸ ਦੀ ਪ੍ਰਵਾਨਗੀ ਉਪਰੰਤ ਪੰਚਾਇਤ ਦੀ ਨਿਗਰਾਨੀ ਵਿੱਚ ਸੜਕ ਦਾ ਕੰਮ ਚੱਲ ਰਿਹਾ ਹੈ।ਇਥੇ ਪਹੁੰਚੇ ਸਾਬਕਾ ਪੰਚਾਇਤ ਮੈਂਬਰ ਬਲਬੀਰ ਸਿੰਘ ਨੇ ਪਿੰਡ ਦੀ ਬਿਹਤਰੀ ਵਾਸਤੇ ਰਲ ਮਿਲ ਕੇ ਕੰਮ ਕਰਨ ਦੀ ਅਪੀਲ ਕਰਦਿਆਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦਾ ਧੰਨਵਾਦ ਕੀਤਾ।ਇਸ ਮੌਕੇ ਜਥੇਦਾਰ ਗੁਰਦੇਵ ਸਿੰਘ ਪੰਚ, ਰਣਜੀਤ ਸਿੰਘ ਰਾਣਾ ਪੰਚ, ਮਲਕੀਤ ਸਿੰਘ ਪੰਚ, ਸੰਦੀਪ ਸਿੰਘ ਪੰਚ, ਹਰਜੀਤ ਸਿੰਘ ਪੰਚ, ਸਾਬਕਾ ਪੰਚਾਇਤ ਮੈਂਬਰ ਬਲਬੀਰ ਸਿੰਘ, ਡਾਕਟਰ ਦੀਦਾਰ ਸਿੰਘ ਸੀਨੀਅਰ ਕਾਂਗਰਸੀ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply