Friday, June 26, 2026

1984 ਦੇ ਹਮਲੇ ਸਮੇਂ ਪ੍ਰਭਾਵਿਤ ਹੋਈ ਡਿਓੜੀ ਦੀ ਸਾਂਭ ਸੰਭਾਲ ਲਈ ਵਲੋਂ ਸੇਵਾ ਆਰੰਭ

ਸ਼ੀਸ਼ੇ ਦੇ ਵਿਸ਼ੇਸ਼ ਫਰੇਮ ਲਗਾ ਕੇ ਡਿਓੜੀ ਨੂੰ ਸੁਰੱਖਿਅਤ ਰੱਖਿਆ ਜਾਵੇਗਾ- ਲੌਂਗੋਵਾਲ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ – ਗੁਰਪੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ PUNJ1410201908ਵਾਲੀ ਬਾਹੀ ’ਤੇ ਬਣੀ ਡਿਓੜੀ ਦੀ ਸਾਂਭ-ਸੰਭਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਜ ਆਰੰਭ ਦਿੱਤਾ ਹੈ।ਇਸ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਕੀਤੀ ਗਈ।ਇਸ ਡਿਓੜੀ ਉੱਪਰ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਲੱਗੀਆਂ ਗੋਲੀਆਂ ਦੇ ਨਿਸ਼ਾਨ ਅੱਜ ਵੀ ਮੌਜੂਦ ਹਨ।ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸੰਭਾਲਣ ਦੇ ਕਾਰਜ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਦਿੱਤੀ ਗਈ ਹੈ।ਡਿਓੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
         ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਅਤਿਅੰਤ ਜ਼ੁਲਮ ਕੀਤੇ।ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤੋਪਾਂ ਟੈਂਕਾਂ ਨਾਲ ਹਮਲਾ ਕਰਕੇ ਅਣਮਨੁੱਖੀ ਤਸ਼ੱਦਦ ਢਾਹਿਆ।ਬੇਦੋਸ਼ੀਆਂ ਸੰਗਤਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ।ਇਸ ਡਿਓੜੀ ’ਤੇ ਲੱਗੇ ਗੋਲੀਆਂ ਦੇ ਨਿਸ਼ਾਨ ਅੱਜ ਵੀ ਉਸ ਕਰੂਰ ਕਾਰੇ ਦੀ ਯਾਦ ਦਿਵਾਉਂਦੇ ਹਨ।ਉਨ੍ਹਾਂ ਆਖਿਆ ਕਿ ਜੂਨ 1984 ਦੇ ਘੱਲੂਘਾਰੇ ਦੀ ਯਾਦ ਦਿਵਾਉਂਦੀ ਡਿਓੜੀ ਦੀ ਸੁਰੱਖਿਆ ਲਈ ਸਟੀਲ ਦੇ ਫਰੇਮ ਲਗਾ ਕੇ ਉਸ ਵਿਚ ਸ਼ੀਸ਼ਾ ਲਗਾਇਆ ਜਾਵੇਗਾ।
              ਡਾ. ਰੂਪ ਸਿੰਘ ਨੇ ਕਿਹਾ ਕਿ ਜੂਨ 1984 ਦੇ ਦੁਖਾਂਤ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ।ਉਨ੍ਹਾਂ ਕਿਹਾ ਕਿ ਡਿਓੜੀ ’ਤੇ ਲੱਗੀਆਂ ਗੋਲੀਆਂ ਦੇ ਨਿਸ਼ਾਨ ਇੱਟਾਂ ’ਤੇ ਨਹੀਂ ਹਨ, ਸਗੋਂ ਸਿੱਖਾਂ ਦੇ ਹਿਰਦਿਆਂ ’ਤੇ ਉਕਰੇ ਹੋਏ ਹਨ। ਉਨ੍ਹਾਂ ਦੱਸਿਆ ਕਿ ਡਿਓੜੀ ’ਤੇ ਲਗਾਇਆ ਜਾਣ ਵਾਲਾ ਫਰੇਮ ਅਤੇ ਸ਼ੀਸ਼ਾ ਤਕਨੀਕੀ ਕੰਮ ਹੈ, ਜਿਸ ਨੂੰ ਲਗਾਉਣ ਲਈ ਤਕਨੀਕੀ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਹ ਕਾਰਜ ਤਿੰਨ ਮਹੀਨੇ `ਚ ਮੁਕੰਮਲ ਹੋਵੇਗਾ।
        ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਬਾਬਾ ਹਰਭਜਨ ਸਿੰਘ ਭਲਵਾਨ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਦੇਵ ਸਿੰਘ ਕੁੱਲੀਵਾਲੇ, ਬਾਬਾ ਸੋਹਣ ਸਿੰਘ ਬੀੜ ਸਾਹਿਬ, ਬਾਬਾ ਦੀਦਾਰ ਸਿੰਘ, ਬਾਬਾ ਗੁਰਨਾਮ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਹਰਮਿੰਦਰ ਸਿੰਘ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply