ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ – ਸਿਵਲ ਸਰਜਨ
ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ
ਦਿਸ਼ਾ ਨਿਰਦੇਸ਼ਾਂ `ਤੇ ਸਹਾਇਕ ਫੂਡ ਕਮਿਸ਼ਨਰ ਡਾ. ਹਰਜੋਤਪਾਲ ਸਿੰਘ ਤੇ ਉਨ੍ਹਾਂ ਦੀ ਟੀਮ ਵੱਲੋਂ ਸੁਲਤਾਨਪੁਰ ਲੋਧੀ ਵਿਖੇ 7 ਮਿਠਾਈਆਂ ਦੇ ਸੈਂਪਲ ਭਰੇ ਗਏ।ਸਿਹਤ ਵਿਭਾਗ ਦੀ ਟੀਮ ਨੇ ਪਨੀਰ, ਖੋਆ, ਰਸਗੁੱੱਲਾ, ਗੁਲਾਬ ਜਾਮੁਨ, ਬੇਸਨ, ਪਿੰਨੀ, ਪਤੀਸਾ ਅਤੇ ਸ਼ੱਕਰਪਾਰਾ ਦੇ ਸੈਂਪਲ ਲਏ।ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਕਿਹਾ ਕਿ ਤਿਉਹਾਰਾਂ ਦੇ ਮੱਦੇਨਜਰ ਮਿਲਾਵਟਖੋਰਾਂ `ਤੇ ਨਕੇਲ ਕੱਸੀ ਜਾਵੇਗੀ ਅਤੇ ਲੋਕਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਇਹ ਕਾਰਵਾਈ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਫੂਡ ਵਿੰਗ ਕਪੂਰਥਲਾ ਵੱਲੋਂ ਇਸ ਤਰ੍ਹਾਂ ਦੀ ਚੈਕਿੰਗ ਜਾਰੀ ਰਹੇਗੀ ਤਾਂ ਜੋ ਸ਼ਹਿਰ ਵਾਸੀਆਂ ਨੂੰ ਤਿਊਹਾਰਾਂ ਦੇ ਸੀਜਨ ਵਿੱਚ ਸ਼ੁੱਧ ਸਿਹਤਮੰਦ ਤੇ ਮਿਲਾਵਟ ਰਹਿਤ ਖਾਧ ਪਦਾਰਥ ਮਿਲ ਸਕਣ।ਇਸ ਮੌਕੇ ਫੂਡ ਸੇਫਟੀ ਅਫਸਰ ਸਤਨਾਮ ਸਿੰਘ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media