Friday, March 6, 2026

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣਗੇ ਰਾਜ ਪੱਧਰੀ ਗੁਰਮਤਿ ਮੁਕਾਬਲੇ – ਕਲੋਹੀਆ

ਪੰਜਾਬ ਸਕੂਲ ਸਿਖਿਆ ਬੋਰਡ ਕਰਵਾਏਗਾ ਇਹ ਮੁਕਾਬਲੇ
ਕਪੂਰਥਲਾ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ PUNJ1410201913ਪੁਰਬ ਨੂੰ ਸਮਰਪਿਤ ਰਾਜ ਪੱਧਰੀ ਗੁਰਮਤਿ ਮੁਕਾਬਲੇ 13 ਨਵੰਬਰ ਨੂੰ ਗੁਰਦੁਆਰਾ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣਗੇ।ਇਸ ਦੀ ਜਾਣਕਾਰੀ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਜਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਿਖਿਆ ਵਿਭਾਗ ਦੇ ਅਧਿਆਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਦਿੱਤੀ।
          ਕਲੋਹੀਆ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ 100 ਦੇ ਕਰੀਬ ਵਿਦਿਆਰਥੀ ਸਮਰਪਿਤ ਭਾਵਨਾ ਨਾਲ ਆਪਣੀ ਕਲਾ ਦਾ ਪ੍ਰਗਟਾਵਾ ਕਰਨਗੇ।ਉਨ੍ਹਾਂ ਦੱਸਿਆ ਕਿ ਨਵੰਬਰ ਦੇ ਪਹਿਲੇ ਹਫਤੇ ਜਿਲਾ ਸੰਗਰੂਰ ਵਿੱਚ ਹੋ ਰਹੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣਗੇ।ਮੁਕਾਬਲਿਆਂ ਵਿੱਚ ਸ਼ਬਦ ਗਾਇਨ, ਗੀਤ, ਭਾਸ਼ਣ, ਕਵਿਤਾ, ਵਾਰ ਗਾਇਨ, ਕਵੀਸ਼ਰੀ, ਗਤਕਾ ਅਤੇ ਇਕਾਂਗੀ ਆਦਿ ਵਿਸ਼ਿਆਂ ਸਬੰਧੀ ਵਿਦਿਆਰਥੀਆਂ ਵਲੋਂ ਪੇਸ਼ਕਾਰੀ ਕੀਤੀ ਜਾਵੇਗੀ।
                ਰਾਜ ਪੱਧਰੀ ਗੁਰਮਤਿ ਮੁਕਾਬਲਿਆਂ ਸਬੰਧੀ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਪ੍ਰਧਾਨਗੀ ਸਿਖਿਆ ਮੰਤਰੀ ਪੰਜਾਬ ਕਰਨਗੇ।ਉਨ੍ਹਾਂ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਹੈ ਉਹ ਆਪਣੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਰਾਜ ਪੱਧਰੀ ਸਮਾਗਮ ਵਿੱਚ ਭੇਜਣ ਤਾਂ ਜੋ ਉਨਾਂ ਦੀ ਅਧਿਆਤਮਕ ਸੋਚ ਨੂੰ ਵਿਕਸਿਤ ਕੀਤਾ ਜਾ ਸਕੇ।ਮੀਟਿੰਗ ਵਿੱਚ ਜਿਲਾ ਸਿਖਿਆ ਅਫਸਰ (ਸੈ.ਸਿ) ਮੱਸਾ ਸਿੰਘ ਸਿੱਧੂ, ਜਿਲਾ ਸਿਖਿਆ ਅਫਸਰ (ਐ.ਸਿ) ਗੁਰਭਜਨ ਸਿੰਘ ਲਾਸਾਨੀ, ਉਪ ਜਿਲਾ ਸਿਖਿਆ ਅਫਸਰ (ਸੈ.ਸਿ) ਬਿਕਰਮਜੀਤ ਸਿੰਘ, ਉਪ ਜਿਲਾ ਸਿਖਿਆ ਅਫਸਰ (ਸੈ.ਸਿ) ਤਰਨਤਾਰਨ ਹਰਪਾਲ ਸਿੰਘ, ਉਪ ਜਿਲਾ ਸਿਖਿਆ ਅਫਸਰ (ਸੈ.ਸਿ) ਅੰਮ੍ਰਿਤਸਰ ਰਾਜੇਸ਼ ਕੁਮਾਰ, ਉਪ ਜਿਲਾ ਸਿਖਿਆ ਅਫਸਰ (ਸੈ.ਸਿ) ਜਲੰਧਰ ਅਨਿਲ ਅਵਸਥੀ, ਖੇਤਰੀ ਬੋਰਡ ਕਪੂਰਥਲਾ ਸੀਨੀਅਰ ਸਹਾਇਕ ਜੋਗਿੰਦਰ ਕੋਰ ਦੇ ਇਲਾਵਾ ਕਪੂਰਥਲਾ ਦੇ ਸਰਕਾਰੀ ਸਕੂਲਾਂ ਦੇ ਪਿ੍ਰੰਸੀਪਲ ਅਤੇ ਕਪੂਰਥਲਾ, ਜਲੰਧਰ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਪ੍ਰਾਈਵੇਟ ਸਕੂਲਾਂ ਦੇ ਮੁਖੀ ਹਾਜਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply