ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਰਾਜਸਥਾਨ ’ਚ ਵੱਖ-ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ।ਇਥੇ ਨਗਰ ਕੀਰਤਨ ਦੇ ਸਵਾਗਤ ’ਚ ਆਤਿਸ਼ਬਾਜ਼ੀ ਕੀਤੀ ਗਈ ਅਤੇ ਦੀਪਮਾਲਾ ਵੀ ਖਿੱਚ ਦਾ ਕੇਂਦਰ ਬਣੀ।ਨਗਰ ਕੀਰਤਨ ਅੱਜ ਹਨੂਮਾਨਗੜ੍ਹ ਤੋਂ ਸ੍ਰੀ ਗੰਗਾਨਗਰ ਲਈ ਰਵਾਨਾ ਹੋਇਆ।ਇਸ ਤੋਂ ਪਹਿਲਾਂ ਗੁਰਦੁਆਰਾ ਬਾਬਾ ਸੁੱਖਾ ਸਿੰਘ ਬਾਬਾ ਮਹਿਤਾਬ ਸਿੰਘ ਹਨੂਮਾਨਗੜ੍ਹ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪ੍ਰਚਾਰਕ ਸਾਹਿਬਾਨ ਨੇ ਕਥਾ ਵਿਚਾਰਾਂ ਕੀਤੀਆਂ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਕੌਰ ਸਿੰਘ ਤੇ ਸੁਰਜੀਤ ਸਿੰਘ ਕੰਗ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੀ ਹੈ ਅਤੇ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਸਾਡੇ ਲਈ ਅਤਿ ਅਹਿਮ ਮੌਕਾ ਹੈ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਸ ਇਤਿਹਾਸਕ ਪੁਰਬ ਨੂੰ ਸਮਰਪਿਤ ਹੁੰਦਿਆਂ ਨੌਜੁਆਨਾਂ ਅਤੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਯਤਨ ਕੀਤੇ ਜਾਣ।ਇਸੇ ਦੌਰਾਨ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਬਲਕਾਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਵੀ ਨਿਵਾਜਿਆ ਗਿਆ।ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਸ਼ਾਨ ਸਿੰਘ, ਇੰਚਾਰਜ ਹਰਪ੍ਰੀਤ ਸਿੰਘ, ਮਹਿੰਗਾ ਸਿੰਘ ਹਨੂਮਾਨਗੜ੍ਹ ਆਦਿ ਮੌਜੂਦ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …