ਲੌਂਗੋਵਾਲ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨ ਜਗਤਾਰ ਸਿੰਘ ਨੇ ਨਿਭਾਈ।ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੇ ਸਤਿਕਾਰ ’ਚ ਪੁਲਿਸ ਬੈਂਡ, ਸਕੂਲੀ ਬੈਂਡ ਅਤੇ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਦੇ ਨੁਮਾਇੰਦੇ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਅਤੇ ਮੁਲਾਜ਼ਮ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਨਗਰ ਕੀਰਤਨ ਬੀਤੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਦੁਆਲੇ ਸਜਾਇਆ ਗਿਆ।ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ ਤੇ ਖੁਸ਼ਵਿੰਦਰ ਸਿੰਘ ਭਾਟੀਆ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਮੇਅਰ ਕਰਮਜੀਤ ਸਿੰਘ ਰਿੰਟੂ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਬਲਦੇਵ ਸਿੰਘ ਚੂੰਘਾ, ਗੁਰਮੀਤ ਸਿੰਘ ਬੂਹ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਅਮਰਜੀਤ ਸਿੰਘ ਬੰਡਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸਤਿੰਦਰ ਸਿੰਘ, ਗੁਰਮੀਤ ਸਿੰਘ ਬੁੱਟਰ, ਗੁਰਿੰਦਰ ਸਿੰਘ ਮਥਰੇਵਾਲ, ਸਕੱਤਰ ਸਿੰਘ, ਸਾਬਕਾ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਸਤਨਾਮ ਸਿੰਘ, ਮਲਕੀਤ ਸਿੰਘ ਬਹਿੜਵਾਲ ਸੁਪ੍ਰਿੰਟੈਂਡੈਂਟ, ਬਾਬਾ ਜੱਸਾ ਸਿੰਘ ਆਦਿ ਮੌਜੂਦ ਸਨ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …