ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ
ਸਿੰਘ ਲੌਂਗੋਵਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ।ਗੁਰੂ ਸਾਹਿਬ ਵੱਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਅੱਜ ਪੂਰੀ ਦੁਨੀਆਂ ਲਈ ਖਿੱਚ ਦਾ ਕੇਂਦਰ ਹੈ, ਕਿਉਂਕਿ ਇਥੇ ਸਥਿਤ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੋਭਾ ਲਾਸਾਨੀ ਹੈ।ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕਰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਕਿਹਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media