ਏ.ਪੀ.ਜੇ ਅਬਦੁਲ ਕਲਾਮ ਨੂੰ ਦਿੱਤੀ ਸ਼ਰਧਾਂਜਲੀ
ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ
ਜਨਮ ਦਿਹਾੜੇ `ਤੇ ਖਾਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀ ਨੇ ਕਿਹਾ ਕਿ ਗੁਰੂ ਜੀ ਵਲੋਂ ਕੀਤੇ ਮਾਨਵਤਾ ਅਤੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।ਉਹ ਰਾਮਦਾਸਪੁਰ ਦੇ ਰਚੇਤਾ ਸਨ ਜਿੰਨ੍ਹਾਂ ਨੇ ਰਾਮਦਾਸਪੁਰ ਦਾ ਪੁਨਰ ਨਿਰਮਾਣ ਕਰਕੇ ਅੰਮ੍ਰਿਤਸਰ ਸ਼ਹਿਰ ਵਸਾਇਆ ਸੀ ਤੇ ਇਸੇ ਤਰ੍ਹਾਂ ਹੀ ਰਾਮਦਾਸਪੁਰ ਦਾ ਨਾਂ ਅੰਮ੍ਰਿਤਸਰ ਪੈ ਗਿਆ।ਵਿਦਿਆਰਥੀਆਂ ਨੇ ਪ੍ਰਾਰਥਨਾ ਸਭਾ ਵਿੱਚ ਗੁਰੂ ਜੀ ਨੂੰ ਸਮਰਪਿਤ ਸ਼ਬਦ ਤੇ ਕਵਿਤਾਵਾਂ ਪੜੀਆਂ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਵਰਣਨ ਵੀ ਕੀਤਾ।ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਗੁਰੂ ਜੀ ਦੁਆਰਾ ਦਿਖਾਏ ਸੱਚ ਦੇ ਮਾਰਗ `ਤੇ ਚੱਲ ਕੇ ਮਾਨਵਤਾ ਦੇ ਕਲਿਆਣ ਦੇ ਲਈ ਯੋਗਦਾਨ ਪਾਉਣਗੇ।
ਵਿਦਿਆਰਥੀਆਂ ਨੇ ਉਘੇ ਸਾਇੰਸਦਾਨ ਅਤੇ ਸਾਬਕਾ ਰਾਸ਼ਟਰਪਤੀ ਏ.ਪੀ.ਜੇ ਅਬਦੁਲ ਕਲਾਮ ਦੇ ਜਨਮ ਦਿਨ `ਤੇ ਸ਼ਰਧਾਂਜਲੀ ਭੇਂਟ ਕੀਤੀ।ਉਹ ਇੱਕ ਮਹਾਨ ਸਾਇੰਸਦਾਨ ਵੀ ਸਨ।ਉਨ੍ਹਾਂ ਨੇ ਮਿਜ਼ਾਇਲ ਸੁਰੱਖਿਆ ਪ੍ਰੋਗਰਾਮ ਰਾਹੀਂ ਭਾਰਤ ਦਾ ਮਾਣ ਵਧਾਇਆ।ਵਿਦਿਆਰਥੀਆਂ ਨੇ ਉਨ੍ਹਾਂ ਦੀਆਂ ਅਦਭੁਤ ਪ੍ਰਾਪਤੀਆਂ, ਦੇਸ਼ ਦੇ ਵਿਕਾਸ ਦੇ ਲਈ ਨਿਰਸਵਾਰਥ ਭਾਵ ਦੇ ਨਾਲ ਕੰਮ ਕਰਨ ਦੇ ਤਰੀਕੇ ਅਤੇ ਉਨ੍ਹਾਂ ਦੇ ਪ੍ਰੇਰਨਾਦਾਇਕ ਵਿਚਾਰਾਂ ਬਾਰੇ ਵੀ ਚਾਨਣਾ ਪਾਇਆ।
ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਗੁਰਪੂਰਬ ਦੀਆਂ ਸ਼ੁਭਕਾਮਨਾਵਾਂ ਭੇਜੀਆਂ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਇਹਨ੍ਹਾਂ ਮਹਾਨ ਸਖਸ਼ੀਅਤਾਂ ਦੇ ਗੁਣਾਂ ਨੂੰ ਧਾਰਨ ਕਰਨ ਦੀ ਜਰੂਰਤ ਹੈ।
Check Also
ਖ਼ਾਲਸਾ ਕਾਲਜ ਨਰਸਿੰਗ ਵਿਖੇ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਨਾਟਕ ਕਰਵਾਇਆ ਗਿਆ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਮਾਨਸਿਕ ਸਿਹਤ ਜਾਗਰੂਕਤਾ …
Punjab Post Daily Online Newspaper & Print Media