Friday, June 26, 2026

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ `ਚ ਇਕ ਨਵੰਬਰ ਤੋਂ 3 ਫੀਸਦੀ ਵਾਧੇ ਦਾ ਐਲਾਨ

ਚੰਡੀਗੜ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਬੇ ਦੀਆਂ ਵਿੱਤੀ ਔਕੜਾਂ ਦੇ ਬਾਵਜ਼ੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ Captain Amarinderਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫੇ ਦਾ ਐਲਾਨ ਕੀਤਾ ਹੈ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖੁਲਾਸਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ) ਵਿੱਚ ਇਕ ਨਵੰਬਰ ਤੋਂ 3 ਫੀਸਦੀ ਦਾ ਵਾਧਾ ਹੋਵੇਗਾ।ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਰਕਾਰੀ ਮੁਲਾਜ਼ਮਾਂ ਦੀ ਡਿਊਟੀ ਪ੍ਰਤੀ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਇਹ ਵਾਧਾ ਕਰਨ ਦੇ ਹੁਕਮ ਦਿੱਤੇ ਹਨ।ਉਨਾਂ ਕਿਹਾ ਕਿ ਇਸ ਵਾਧੇ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ `ਤੇ ਸਾਲਾਨਾ 480 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply