Tuesday, October 6, 2026

550ਵਾਂ ਪ੍ਰਕਾਸ਼ ਪੁਰਬ – ਲਾਈਟ ਐਂਡ ਸਾਊਂਡ ਸ਼ੋਅ ਦਾ ਲੁਧਿਆਣਾ `ਚ ਦਰਸ਼ਕਾਂ ਨੇ ਮਾਣਿਆ ਅਨੰਦ

ਲੁਧਿਆਣਾ, 15 ਅਕਤੂਬਰ (ਪੰਜਾਬ ਪੋਸਟ – ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਪੰਜਾਬ ਖੇਤੀਬਾੜੀ PUNJ1510201903ਯੂਨੀਵਰਸਿਟੀ ਦੇ ਮੇਲਾ ਗਰਾਊਂਡ `ਚ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ 8800 ਤੋਂ ਵੱਧ ਦਰਸ਼ਕਾਂ ਨੇ ਆਨੰਦ ਮਾਣਿਆ।
ਪਹਿਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ, ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਉਪ ਚੇਅਰਮੈਨ ਮੁਹੰਮਦ ਗੁਲਾਬ ਸਮੇਤ ਕਈ ਪ੍ਰਮੁੱਖ ਸਖ਼ਸ਼ੀਅਤਾਂ ਨੇ ਸੰਗਤ ਦੇ ਰੂਪ `ਚ ਇਸ ਮਿਊਜ਼ੀਅਮ ਅਤੇ ਸ਼ੋਅ ਵਿੱਚ ਪਹੁੰਚੇ।ਦਿਨ ਵੇਲੇ ਡਿਜੀਟਲ ਮੋਬਾਈਲ ਮਿਊਜ਼ੀਅਮ ਸਵੇਰੇ 6.30 ਵਜੇ ਤੋਂ ਲੈ ਕੇ ਸ਼ਾਮ 6.00 ਵਜੇ ਤੱਕ 3300 ਤੋਂ ਵਧੇਰੇ ਦਰਸ਼ਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਹਾਸਿਲ ਕੀਤੀ।ਡਿਜੀਟਲ ਮਿਊਜ਼ੀਅਮ ਸ਼ੁਰੂ ਹੋਇਆ ਤਾਂ ਸਵੇਰ ਦੀ ਸੈਰ ਕਰਨ ਵਾਲੇ ਲੋਕਾਂ ਤੋਂ ਇਲਾਵਾ ਪੂਰਾ ਦਿਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵੱਡੀ ਗਿਣਤੀ `ਚ ਵਿਦਿਆਰਥੀਆਂ ਨੇ ਇਹ ਮਿਊਜ਼ੀਅਮ ਦੇਖਿਆ।
             ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ 23 ਅਤੇ 24 ਅਕਤੂਬਰ ਨੂੰ ਸਥਾਨਕ ਲਾਡੋਵਾਲ ਸਥਿਤ ਸਤਲੁੱਜ ਦਰਿਆ `ਚ ਵੀ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ।ਸ਼ੋਅ ਦੇਖਣ ਲਈ ਦਾਖਲਾ ਬਿਲਕੁਲ ਮੁਫ਼ਤ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply