ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ ’ਤੇ ਪੰਜਾਬ ਸਰਕਾਰ ਵਲੋਂ ਅੱਜ ਜ਼ਿਲ੍ਹਾ
ਅੰਮ੍ਰਿਤਸਰ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ 15 ਅਕਤੂਬਰ 2019 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ।
ਡਿਪਟੀ ਕਮਿਸ਼ਨਰ ਢਿਲੋਂ ਅਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਿਕਲਣ ਵਾਲੇ ਨਗਰ ਕੀਰਤਨ ਵਿੱਚ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ ਅਤੇ ਉਨਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media