ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰ: 50 ਦੀ ਜੋਸ਼ਨ
ਮਾਰਕੀਟ ਦੀਆਂ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ ਗਈ।
ਸੋਨੀ ਨੇ ਕਿਹਾ ਕਿ ਸਾਰੇ ਇਲਾਕੇ ਦੀਆਂ ਸਟਰੀਟ ਲਾਈਟਾਂ ਨੂੰ ਠੀਕ ਕਰ ਦਿੱਤਾ ਗਿਆ ਹੈ ਅਤੇ ਸ਼ਹਿਰੀ ਖੇਤਰ ਵਿੱਚ ਪੈਂਦੇ ਸੀਵਰੇਜ ਸਿਸਟਮ ਨੂੰ ਸਾਫ ਕਰਵਾਇਆ ਜਾ ਰਿਹਾ ਹੈ।ਝਬਾਲ ਰੋਡ ਤੋਂ ਲੈ ਕੇ ਮਹਿਤਾ ਰੋਡ ਤੱਕ ਸਾਰੇ ਸੀਵਰੇਜ ਦੀ ਸਫਾਈ ਦਾ ਕੰਮ ਵੀ ਜਾਰੀ ਹੈ ਅਤੇ ਵਾਰਡ ਨੰ: 50 ਵਿੱਚ ਪੈਂਦੀਆਂ ਸਾਰੀਆਂ ਗਲੀਆਂ-ਨਾਲੀਆਂ ਦਾ ਨਵੀਨੀਕਰਨ ਕੀਤਾ ਜਾਵੇਗਾ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਸ੍ਰੀਮਤੀ ਰਾਜਬੀਰ ਕੌਂਸਲਰ, ਸੁਨੀਲ ਕਾਉਂਟੀ, ਪਰਮਜੀਤ ਚੋਪੜਾ, ਅਸ਼ਵਨੀ ਚਾਵਲਾ, ਜਗਦੀਸ਼ ਅਰੋੜਾ, ਹਰੀਸ਼ ਕੁਮਾਰ, ਗੌਰਵ ਭੱਲਾ ਤੇ ਇਲਾਕਾ ਨਿਵਾਸੀ ਹਾਜਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media