ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮਾਰਕਫੈਡ ਦੇ ਮੈਨੇਜਿੰਗ ਡਾਇਰੈਕਟਰ ਵਰੁਣ ਰੂਜ਼ਮ ਵਲੋਂ ਮਾਰਕਫੈਡ ਦੀ ਝੋਨੇ ਦੀ ਖਰੀਦ ਦੇ
ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ ਦੇ ਜਿਲ੍ਹਾ ਮੈਨੇਜਰਾਂ ਅਤੇ ਸਮੂਹ ਖੇਤਰੀ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਤੋਂ ਮਨਿੰਦਰ ਬਰਾੜ ਸੀਨੀਅਰ ਮੈਨੇਜਰ ਪੈਡੀ ਐਂਡ ਰਾਈਜ਼ ਨੇ ਡੀਟੇਲ ਵਿੱਚ ਮੰਡੀਆਂ ਵਿੱਚ ਖਰੀਦ, ਸੈਲਰਾਂ ਦੀ ਲਿੰਕਿਜ ਦਾ ਜਾਇਜਾ ਲਿਆ।ਮੈਨੇਜਿੰਗ ਡਾਇਰੈਕਟਰ ਸਾਹਿਬ ਨੇ ਇਹ ਭਰੋਸਾ ਦਵਾਇਆ ਕਿ ਸਾਰਾ ਖਰੀਦ ਦਾ ਪ੍ਰਬੰਧ ਬਾਖੂਬੀ ਕੀਤਾ ਜਾਵੇਗਾ। ਜਿਮੀਂਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਖਰੀਦ ਪ੍ਰਬੰਧਾਂ ਨੂੰ ਲੈ ਕੇ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕਫੈਡ ਦੇ ਡਾਇਰੈਕਟਰ ਦਲਜਿੰਦਰ ਬੀਰ ਸਿੰਘ ਵਿਰਧ, ਮਾਰਕਫੈਡ ਪਲਾਂਟ ਦੇ ਜਨਰਲ ਮੈਨੇਜਰ ਰਾਜ ਸ਼ੇਰ ਸਿੰਘ ਛੀਨਾ ਵੀ ਮੌਜੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media