ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀ ਗੁਰੂ ਅਰਜਨ ਦੇਵ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਖੇਤਰ ਪੱਧਰੀ ਸਹਿ-ਅਕਾਦਮਿਕ ਵਿਦਿਅਕ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਕਪੂਰਥਲਾ, ਪਠਾਨਕੋਟ ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਭਾਗ ਲਿਆ।ਲੜਕੀਆਂ ਦੇ ਗਤਕਾ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਟਪਿਆਲਾ ਦੀਆਂ ਵਿਦਿਆਰਥਣਾਂ ਜਸ਼ਨਦੀਪ ਕੌਰ ਤੇ ਸਾਥਣਾਂ ਨੇ ਗਤਕੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰਜੀਤ ਕੌਰ ਨੇ ਇਸ ਸ਼ਾਨਦਾਰ ਜਿੱਤ `ਤੇ ਜੇਤੂ ਵਿਦਿਆਰਥਣਾਂ ਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …