Monday, August 4, 2025
Breaking News

ਸ੍ਰੀ ਹਰਿਮੰਦਰ ਸਾਹਿਬ ਤੋਂ 24 ਘੰਟੇ ਹੋਵੇ ਸਿੱਧਾ ਪ੍ਰਸਾਰਨ – ਡਾ. ਗੁਮਟਾਲਾ

ਅੰਮ੍ਰਿਤਸਰ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ Charanjit Gumtalaਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ  ਤੇ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇੱਕ ਨਿੱਜੀ ਪੱਤਰ ਲਿੱਖ ਕੇ ਮੰਗ ਕੀਤੀ ਹੈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਤੋਂ 24 ਘੰਟੇ ਸਿੱਧਾ ਪ੍ਰੋਗਰਾਮ ਪ੍ਰਸਾਰਿਤ ਕੀਤਾ ਜਾਵੇ ਤੇ ਜਿੰਨੀ ਦੇਰ ਤੀਕ ਕੋਈ ਬਦਲਵਾਂ ਪ੍ਰਬੰਧ ਨਹੀਂ ਹੋ ਜਾਂਦਾ ਇਸ ਨੂੰ ਪੀ.ਟੀ.ਸੀ ਚੈਨਲ ਤੋਂ ਜਾਰੀ ਰੱਖਿਆ ਜਾਵੇ।
    ਉਨਾਂ ਕਿਹਾ ਹੈ ਕਿ ਇਸ ਸਮੇਂ ਸ੍ਰੀ ਦਰਬਾਰ ਸਾਹਿਬ ਦਾ ਰੇਡੀਓ ਵਲੋਂ ਕੀਰਤਨ ਦਾ ਸਾਰੇ ਦਿਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਂਦਾ ਹੈ, ਜਿਸ ਦਾ ਦੁਨੀਆਂ ਭਰ ਦੇ ਸ਼ਰਧਾਲੂ ਆਨੰਦ ਮਾਣ ਰਹੇ ਹਨ। ਏਸੇ ਤਰ੍ਹਾਂ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਆਪਣਾ ਟੀ.ਵੀ ਚੈਨਲ ਲਾਵੇ ਤੇ 24 ਘੰਟੇ ਸਿੱਧਾ ਪ੍ਰਸਾਰਨ ਕਰੇ। ਇਸ ਚੈਨਲ ਤੋਂ ਸ਼ਰਤਾਂ ਅਧੀਨ ਦੂਜੇ ਚੈਨਲਾਂ ਵਾਲਿਆਂ ਨੂੰ ਪ੍ਰਸਾਰਨ ਕਰਨ ਦੀ ਮੁਫ਼ਤ ਵਿੱਚ ਪ੍ਰਸਾਰਨ ਦੀ ਆਗਿਆ ਦਿੱਤੀ ਜਾਵੇ ਤਾਂ ਜੋ  ਦੁਨੀਆਂ ਭਰ ਵਿਚ ਵੱਸਦੇ ਨਾਮ ਲੇਵਾ ਇਲਾਹੀ ਬਾਣੀ ਦਾ ਆਨੰਦ ਮਾਣ ਸਕਣ।ਜਦ ਇਹ ਚੈਨਲ ਕਾਮਯਾਬ ਹੋ ਜਾਵੇ ਤਾਂ ਦੂਜਾ ਚੈਨਲ ਕੇਵਲ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕੀਤਾ ਜਾਵੇ।ਕਿਹਾ ਜਾਂਦਾ ਹੈ ਕਿ ਇਕ ਚੈਨਲ ਸ਼ੁਰੂ ਕਰਨ ਦਾ ਤਕਰੀਬਨ 40 ਲੱਖ ਰੁਪਏ ਖ਼ਰਚਾ ਆਉਂਦਾ ਹੈ।ਇਹ ਰਕਮ ਕਮੇਟੀ ਲਈ ਕੋਈ ਵੱਡੀ ਗੱਲ ਨਹੀਂ।
     ਗੁਮਟਾਲਾ ਨੇ ਦੱਸਿਆ ਕਿਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਬਹੁਤ ਸਾਰੇ ਗੁਰਦੁਆਰਿਆਂ  ਜਿਵੇਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਲੁਧਿਆਣਾ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸਮੇਤ  ਦੁਨੀਆਂ ਭਰ ਦੇ ਅਨੇਕਾਂ ਗੁਰਦੁਆਰਿਆਂ ਦਾ ਸਿੱਧਾ ਪ੍ਰਸਾਰਨ ਵੱਖ-ਵੱਖ ਚੈਨਲਾਂ ਰਾਹੀਂ ਹੋ ਰਿਹਾ ਹੈ, ਜਦਕਿ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਸਾਰਨ ਕੁੱਝ ਘੰਟਿਆਂ ਲਈ ਰੀਲੇਅ ਕੀਤਾ ਜਾਂਦਾ ਹੈ ਤੇ ਉਹ ਵੀ ਕੇਵਲ ਇਕੋ ਪੀ.ਟੀ.ਸੀ ਚੈਨਲ ਤੋਂ।
    ਡਾ. ਚਰਨਜੀਤ ਗੁਮਟਾਲਾ ਦਾ ਕਹਿਣਾ ਹੈ ਕਿ ਇਸ ਸਬੰਧੀ ਉਨ੍ਹਾਂ ਸਭ ਤੋਂ ਪਹਿਲਾ ਪੱਤਰ 8 ਨਵੰਬਰ 2016 `ਚ  ਉਸ ਸਮੇਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਲਿਖਿਆ ਸੀ।ਉਸ ਸਮੇਂ  ਤੋਂ ਉਨ੍ਹਾਂ ਵੱਲੋਂ ਕਈ ਯਾਦ ਪੱਤਰ ਲਿੱਖੇ ਜਾ ਚੁੱਕੇ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਕਮੇਟੀ ਵੱਲੋਂ ਨਾ ਤਾਂ ਆਪਣਾ ਟੀ.ਵੀ ਚੈਨਲ ਸ਼ੁਰੂ ਕੀਤਾ ਜਾ ਰਿਹਾ ਹੈ ਤੇ ਨਾ ਹੀ ਇਸ ਨੂੰ ਲਗਾਉਣ ਵਿਚ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ ਜਾ ਰਿਹਾ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply