Thursday, March 19, 2026

ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵੱਲੋਂ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਪ੍ਰੋਗਰਾਮਾਂ ਦਾ ਜਾਇਜ਼ਾ

ਮੀਡੀਆ ਸੈਂਟਰ ਦੀ ਸਥਾਪਨਾ, ਸ਼ਨਾਖਤੀ ਪਾਸਾਂ ਆਦਿ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਸੁਲਤਾਨਪੁਰ ਲੋਧੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ PUNJ1510201910ਮਿੱਤਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਗੁਰੂ ਸਾਹਿਬ ਨਾਲ ਸਬੰਧਤ ਅਸਥਾਨਾਂ `ਤੇ ਵਿਸ਼ਵ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ।
        ਉਹ ਅੱਜ ਸੁਲਤਾਨਪੁਰ ਲੋਧੀ ਵਿਖੇ 1 ਤੋਂ 12 ਨਵੰਬਰ ਤੱਕ ਕਰਵਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਅਤੇ ਆਵਾਜ਼ ਤੇ ਰੋਸ਼ਨੀ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ। ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਦੌਰਾਨ ਦੇਸ਼ ਭਰ ਤੋਂ ਆਉਣ ਵਾਲੇ ਪੱਤਰਕਾਰਾਂ ਦੀ ਸਹੂਲਤ ਲਈ ਮੀਡੀਆ ਸੈਂਟਰ ਦੀ ਸਥਾਪਨਾ, ਮੀਡੀਆ ਕਰਮੀਆਂ ਦੀ ਰਿਹਾਇਸ਼ ਅਤੇ ਸ਼ਨਾਖਤੀ ਪਾਸ ਬਣਾਉਣ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
         ਪਵਿੱਤਰ ਬੇਈਂ ਦੇ ਕੰਢੇ ਸਥਾਪਿਤ ਕੀਤੇ ਗਏ ਮੁੱਖ ਪੰਡਾਲ ਨੇੜੇ ਕਰਵਾਏ ਜਾਣ ਵਾਲੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਦਾਸੀਆਂ ਅਤੇ ਫਲਸਫ਼ੇ ਤੋਂ ਲੋਕਾਈ ਨੂੰ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜੋ ਕਿ 10 ਫਰਵਰੀ 2020 ਤੱਕ ਜਾਰੀ ਰਹਿਣਗੇ।
        ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਅਤਿ-ਆਧੁਨਿਕ ਤਕਨੀਕਾਂ ਵਾਲੇ ਲਾਈਟ ਐਂਡ ਸਾੳੂਂਡ ਸ਼ੋਅ ਦੌਰਾਨ 10 ਹਜਾਰ ਲੋਕਾਂ ਦੇ ਬੈਠਣ ਦਾ ਇੰਤਜ਼ਾਮ ਕੀਤਾ ਗਿਆ ਹੈ।ਸੁਲਤਾਨਪੁਰ ਲੋਧੀ 1 ਤੋਂ 3 ਨਵੰਬਰ ਤੱਕ ਡਿਜ਼ੀਟਲ ਮਿੳੂਜ਼ੀਅਮ ਸਵੇਰੇ 7 ਤੋਂ ਸ਼ਾਮ 5.30 ਵਜੇ ਤੱਕ ਸੰਗਤ ਲਈ ਖੁੱਲ੍ਹਾ ਰਹੇਗਾ। ਇਸ ਤੋਂ ਇਲਾਵਾ 45 ਮਿੰਟ ਦਾ ਲਾਈਟ ਤੇ ਸਾੳੂਂਡ ਸ਼ੋਅ 2 ਤੇ 3 ਨਵੰਬਰ ਨੂੰ ਸ਼ਾਮ 6.15 ਤੋਂ ਸ਼ਾਮ 7 ਵਜੇ ਤੱਕ ਅਤੇ 7.45 ਤੋਂ 8.30 ਵਜੇ ਤੱਕ ਹੋਵੇਗਾ।4 ਤੋਂ 9 ਨਵੰਬਰ ਤੱਕ ਇਹ ਪ੍ਰੋਗਰਾਮ ਰੋਜ਼ਾਨਾ ਸ਼ਾਮ 7 ਤੋਂ 7.45 ਤੱਕ ਹੋਵੇਗਾ, ਜਦਕਿ 10, 11 ਤੇ 12 ਨਵੰਬਰ ਨੂੰ ਸ਼ੋਅ 7 ਤੋਂ 7.45 ਅਤੇ 8.30 ਤੋਂ 9.15 ਤੱਕ ਹੋਣਗੇ।ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸੰਗਤ ਦੀ ਸੁਰੱਖਿਆ ਲਈ ਪੁਖ਼ਤਾ ਇੰਤਜ਼ਾਮ ਕਰਨ ਦੇ ਨਿਰਦੇਸ਼ ਵੀ ਦਿੱਤੇ।
        ਉਨ੍ਹਾਂ ਦੱਸਿਆ ਕਿ ਵਰਤਮਾਨ ਸਮੇਂ ਇਹ ਪ੍ਰੋਗਰਾਮ ਜਲੰਧਰ ਜ਼ਿਲ੍ਹੇ ਵਿਚ ਚੱਲ ਰਹੇ ਹਨ, ਜੋ ਕਿ ਅੱਗੋਂ 19 ਤੋਂ 21 ਨੂੰ ਆਈ.ਐਫ.ਐਸ ਕਾਲਜ ਘੱਲ ਕਲਾਂ ਮੋਗਾ, 23 ਤੋਂ 25 ਨੂੰ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ, 1 ਤੋਂ 3 ਨਵੰਬਰ ਨੂੰ ਵੀ.ਵੀ.ਆਈ.ਪੀ ਪਾਰਕਿੰਗ ਸੁਲਤਾਨਪੁਰ ਲੋਧੀ, 5 ਤੋਂ 7 ਨਵੰਬਰ ਨੂੰ ਬਹੁਤਕਨੀਕੀ ਕਾਲਜ ਬਟਾਲਾ, 9 ਤੋਂ 11 ਨਵੰਬਰ ਨੂੰ ਦਾਣਾ ਮੰਡੀ ਡੇਰਾ ਬਾਬਾ ਨਾਨਕ, 13 ਤੋਂ 15 ਨਵੰਬਰ ਨੂੰ ਪਠਾਨਕੋਟ ਸ਼ਹਿਰ, 17 ਤੋਂ 19 ਪੁੱਡਾ ਮੈਦਾਨ ਗੁਰਦਾਸਪੁਰ, 21 ਤੋਂ 23 ਰੌਸ਼ਨ ਮੈਦਾਨ ਹੁਸ਼ਿਆਰਪੁਰ, 25 ਤੋਂ 27 ਐਸ.ਬੀ.ਐਸ ਨਗਰ ਸ਼ਹਿਰ, 29 ਨਵੰਬਰ ਤੋਂ 1 ਦਸੰਬਰ ਨੂੰ ਨਹਿਰੂ ਸਟੇਡੀਅਮ ਰੋਪੜ, 3 ਤੋਂ 5 ਦਸੰਬਰ ਨੂੰ ਚੰਡੀਗੜ, 7 ਤੋਂ 9 ਦਸੰਬਰ ਫ਼ਤਹਿਗੜ ਸਾਹਿਬ ਸ਼ਹਿਰ, 11 ਤੋਂ 13 ਪਟਿਆਲਾ ਸ਼ਹਿਰ, 15 ਤੋਂ 17 ਸੰਗਰੂਰ ਸ਼ਹਿਰ, 19 ਤੋਂ 21 ਦਸੰਬਰ ਬਰਨਾਲਾ ਸ਼ਹਿਰ, 23 ਤੋਂ 25 ਦਸੰਬਰ ਮਾਨਸਾ ਸ਼ਹਿਰ, 15 ਤੋਂ 17 ਜਨਵਰੀ 2020 ਨੂੰ ਬਠਿੰਡਾ ਸ਼ਹਿਰ, 19 ਤੋਂ 21 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਸ਼ਹਿਰ, 23 ਤੋਂ 25 ਫ਼ਾਜ਼ਿਲਕਾ ਸ਼ਹਿਰ, 27 ਤੋਂ 29 ਫ਼ਰੀਦਕੋਟ ਸ਼ਹਿਰ, 31 ਜਨਵਰੀ ਤੋਂ 2 ਫ਼ਰਵਰੀ ਨੂੰ ਫ਼ਿਰੋਜ਼ਪੁਰ ਸ਼ਹਿਰ, 4 ਤੋਂ 6 ਫ਼ਰਵਰੀ ਨੂੰ ਤਰਨ ਤਾਰਨ ਸ਼ਹਿਰ ਅਤੇ 8 ਤੋਂ 10 ਫ਼ਰਵਰੀ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਅਤੇ ਡਿਜੀਟਲ ਮਿਊਜ਼ੀਅਮ ਲਗਾਏ ਜਾਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਿਜੀਟਲ ਮਿੳੂਜ਼ੀਅਮ ਅਤੇ ਆਵਾਜ਼ ਤੇ ਰੋਸ਼ਨੀ ਪ੍ਰੋਗਰਾਮਾਂ ਵਿਚ ਪਰਿਵਾਰਾਂ ਸਮੇਤ ਵੱਧ-ਚੜ੍ਹ ਕੇ ਸ਼ਿਰਕਤ ਕਰਨ। ਇਸ ਮੌਕੇ ਮੇਲਾ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਬੱਲ, ਡੀ.ਐਸ.ਪੀ ਸਰਵਨ ਸਿੰਘ ਬੱਲ, ਡੀ.ਐਫ.ਐਸ.ਸੀ ਸਰਤਾਜ ਸਿੰਘ ਚੀਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply