Thursday, March 19, 2026

550ਵਾਂ ਪ੍ਰਕਾਸ਼ ਪੁਰਬ – ਸ਼ਰਧਾਲੂਆਂ ਦੀ ਸਹੂਲਤ ਲਈ 1 ਨਵੰਬਰ ਤੋਂ ਚੱਲਣਗੇ 800 ਈ-ਰਿਕਸ਼ੇ

20 ਅਕਤੂਬਰ ਤੋਂ ਬਾਅਦ ਨਹੀਂ ਹੋਵੇਗਾ ਕੋਈ ਨਿਰਮਾਣ ਕਾਰਜ਼, ਨਗਰ ਕੌਂਸਲ ਕਰਵਾਏਗੀ ਹੁਕਮਾਂ ਦੀ ਪਾਲਣਾ
ਸੁਲਤਾਨਪੁਰ ਲੋਧੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ PUNJ1510201911ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਪਹਿਲੀ ਨਵੰਬਰ ਤੋਂ 300 ਮਿੰਨੀ ਬੱਸਾਂ ਅਤੇ 800 ਈ-ਰਿਕਸ਼ੇ ਚਲਾਏ ਜਾਣਗੇ, ਜਿਹੜੇ ਕਿ ਸ਼ਰਧਾਲੂਆਂ ਨੂੰ ਪਾਰਕਿੰਗ ਵਾਲੀਆਂ ਥਾਵਾਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਲੈ ਕੇ ਜਾਣਗੇ।
        ਅੱਜ ਇਥੇ ਵਿਧਾਇਕ ਨਵਤੇਜ ਸਿੰਘ ਚੀਮਾ, ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਅਤੇ ਐਸ.ਐਸ.ਪੀ ਸਤਿੰਦਰ ਸਿੰਘ ਵੱਲੋਂ ਕੌਂਸਲਰਾਂ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਕੋਸ਼ਿਸ਼ ਹੋਵੇਗੀ ਕਿ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ’ਤੇ ਘੱਟੋ-ਘੱਟ ਰੋਕਾਂ ਲਗਾਈਆਂ ਜਾਣ।
        ਉਨ੍ਹਾਂ ਕਿਹਾ ਕਿ 1 ਨਵੰਬਰ ਤੋਂ ਪਵਿੱਤਰ ਨਗਰੀ ਨੂੰ ਆਉਣ ਵਾਲੇ ਸਾਰੇ ਵਾਹਨਾਂ ਨੂੰ ਪਾਰਕਿੰਗ ਸਥਾਨਾਂ ਤੋਂ ਅੱਗੇ ਜਾਣ ਦੀ ਆਗਿਆ ਨਹੀਂ ਹੋਵੇਗੀ ਅਤੇ ਸ਼ਰਧਾਲੂਆਂ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਜ਼ਦੀਕ ਸਥਿਤ ਪਾਰਕਿੰਗਾਂ ਵਿੱਚ ਲਿਜਾਣ ਲਈ 300 ਮਿੰਨੀ ਬੱਸਾਂ ਲਗਾਈਆਂ ਜਾਣਗੀਆਂ, ਜਿਥੋਂ ਉਹ ਪੈਦਲ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ।ਉਨ੍ਹਾਂ ਇਹ ਸਾਫ਼ ਕੀਤਾ ਕਿ ਬਜ਼ੁਰਗ ਜਾਂ ਬਿਮਾਰ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਤੱਕ ਈ-ਰਿਕਸ਼ਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
        ਕੌਂਸਲਰਾਂ ਵੱਲੋਂ ਉਠਾਏ ਇਕ ਮੁੱਦੇ ’ਤੇ ਜਵਾਬ ਦਿੰਦਿਆਂ ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸ਼ਹਿਰ ਵਾਸੀਆਂ ਨੂੰ ਵਿਸ਼ੇਸ਼ ਪਾਸ ਵੀ ਜਾਰੀ ਕੀਤੇ ਜਾਣਗੇ।
        ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੁਣ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਕਾਰਜ ਨਾ ਕਰਨ, ਤਾਂ ਜੋ ਸਾਫ਼-ਸੁਥਰਾ ਮਾਹੌਲ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਨਗਰ ਕੌਂਸਲ ਇਸ ਸਬੰਧੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਏਗੀ।
        ਐਸ.ਐਸ.ਪੀ ਸਤਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਸਾਰੇ ਮਹੱਤਵਪੂਰਨ ਟ੍ਰੈਫਿਕ ਪੁਅਇੰਟਾਂ ’ਤੇ ਘੱਟੋ-ਘੱਟ ਦੋ ਸਥਾਨਕ ਪੁਲਿਸ ਕਰਮੀਆਂ ਦੀ ਤਾਇਨਾਤੀ ਕੀਤੀ ਜਾਵੇਗੀ।ਉਨ੍ਹਾਂ ਅਪਣਾਏ ਜਾ ਟ੍ਰੈਫਿਕ ਪ੍ਰਬੰਧਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਸਮਾਗਮਾਂ ਦੌਰਾਨ ਪਹੁੰਚਣ ਵਾਲੇ ਸ਼ਰਧਾਲੂਆਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
        ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਪੀ ਤੇਜਬੀਰ ਸਿੰਘ ਹੁੰਦਲ, ਐਸ.ਡੀ.ਐਮ ਡਾ. ਚਾਰੂਮਿਤਾ, ਮੇਲਾ ਅਫ਼ਸਰ ਸ੍ਰੀਮਤੀ ਨਵਨੀਤ ਕੌਰ ਬੱਲ, ਡੀ.ਐਸ.ਪੀ ਸਰਵਨ ਸਿੰਘ ਬੱਲ, ਨਗਰ ਕੌਂਸਲ ਪ੍ਰਧਾਨ ਅਸ਼ੋਕ ਮੋਗਲਾ, ਬਲਜਿੰਦਰ ਸਿੰਘ ਤੋਂ ਇਲਾਵਾ ਸਮੂਹ ਕੌਂਸਲਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply