ਆਈ.ਐਚ.ਏ ਫਾਊਂਡੇਸ਼ਨ ਨੇ ਕੀਤਾ ਹੈ ਇਹ ਉਪਰਾਲਾ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਉਪਰਾਲਾ
ਕਰਦਿਆਂ ਆਈ.ਐਚ.ਏ ਫਾਊਂਡੇਸ਼ਨ ਕਲਕੱਤਾ ਅਤੇ ਸ਼ਿਮਾਰੂ ਕੰਪਨੀ ਵੱਲੋਂ ‘ਅੰਮ੍ਰਿਤਬਾਣੀ’ ਨਾਂ ਦਾ ਪੋਰਟੇਬਲ ਰੇਡੀਓ ਸੰਗਤ ਅਰਪਣ ਕੀਤਾ ਗਿਆ ਹੈ।ਇਸ ਦਾ ਸ਼ੁਭ ਆਰੰਭ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਰਾਗ ਦਰਬਾਰ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਲਈ ਆਈ.ਐਚ.ਏ ਦੇ ਫਾਊਂਡੇਸ਼ਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਇਸ ਦੌਰਾਨ ਆਈ.ਐਚ.ਏ ਫਾਊਂਡੇਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਆਹਲੂਵਾਲੀਆ ਅਤੇ ਸ਼ਿਮਾਰੂ ਕੰਪਨੀ ਦੇ ਬੱਬਲੀ ਸਿੰਘ ਨੇ ਦੱਸਿਆ ਕਿ ਇਹ ਪੋਰਟੇਬਲ ਰੇਡੀਓ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਘਰ-ਘਰ ਤੱਕ ਗੁਰਬਾਣੀ ਪਹੁੰਚਾਉਣ ਦੇ ਮੰਤਵ ਨਾਲ ਤਿਆਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਵਿਚ 700 ਤੋਂ ਵੱਧ ਵੱਖ-ਵੱਖ ਪੰਥ ਪ੍ਰਸਿੱਧ ਰਾਗੀਆਂ ਦੇ ਗਾਇਨ ਕੀਤੇ ਗਏ ਸ਼ਬਦ ਹਨ।ਇਸ ਤੋਂ ਇਲਾਵਾ ਵੱਖ-ਵੱਖ ਪਾਵਨ ਬਾਣੀਆਂ ਦਾ ਪਾਠ ਵੀ ਮੌਜੂਦ ਹੈ।ਇਸ ਵਿਚ ਦਰਜ਼ ਗੁਰਬਾਣੀ ਕੀਰਤਨ 200 ਘੰਟਿਆਂ ਤੋਂ ਵੱਧ ਵੀ ਨਿਰੰਤਰ ਜਾਰੀ ਰਹਿ ਸਕਦਾ ਹੈ।
ਇਸ ਮੌਕੇ ਵਧੀਕ ਸਕੱਤਰ ਪ੍ਰਤਾਪ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਬਘੇਲ ਸਿੰਘ ਆਦਿ ਮੌਜੂਦ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media