Friday, August 7, 2026

ਪਿੰਡ ਬਾਗੜੀਆਂ ਦੀ ਪੰਚਾਇਤੀ ਜ਼ਮੀਨ ਤੋਂ 15 ਗੈਰ-ਕਾਨੂੰਨੀ ਉਸਾਰੀਆਂ ਹਟਾਈਆਂ

ਮਾਣਯੋਗ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਗਈ ਕਾਰਵਾਈ

PUNJ1610201911ਮਲੇਰਕੋਟਲਾ/ਸੰਗਰੂਰ, 16 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਾਣਯੋਗ ਪੰਜਾਬ ਤੇ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਮਲੇਰਕੋਟਲਾ-1 ਵਲੋਂ ਪਿੰਡ ਬਾਗੜੀਆਂ ਦੀ ਪੰਚਾਇਤੀ ਜ਼ਮੀਨ `ਤੇ ਗੈਰ ਕਾਨੂੰਨੀ ਤੌਰ `ਤੇ ਕਾਬਜ਼ 15 ਉਸਾਰੀਆਂ ਨੂੰ ਢਾਹ ਦਿੱਤਾ ਗਿਆ ਹੈ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।ਇਸ ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੀ.ਓ.ਪੀ.ਸੀ ਦੀ ਕੰਟੈਪਟ 965 ਆਫ਼ 2014 ਤਹਿਤ ਕੇਸ ਚੱਲ ਰਿਹਾ ਹੈ ਅਤੇ ਭਾਈ ਦਿਲਾਵਰ ਸਿੰਘ ਐਂਡ ਅਦਰਜ਼ ਵਰਸਿਜ਼ ਸਟੇਟ ਆਫ਼ ਪੰਜਾਬ ਦੇ ਕੇਸ ਵਿੱਚ ਕਬਜ਼ਾ ਵਾਰੰਟ ਐਗਜ਼ੀਕਿਊਟ ਕਰਨੇ ਸੀ ਜਿਸ ਤਹਿਤ ਇਸ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੰਚਾਇਤੀ ਜ਼ਮੀਨ `ਤੇ ਗੈਰ ਕਾਨੂੰਨੀ ਤੌਰ `ਤੇ ਕਬਜ਼ੇ ਦੇ 135 ਕੇਸ ਹਨ, ਜਿਨ੍ਹਾਂ ਵਿੱਚੋਂ 86 ਨੂੰ ਸਟੇਅ ਮਿਲਿਆ ਹੋਇਆ ਹੈ ਅਤੇ ਬਾਕੀ 49 ਬਿਨਾਂ ਸਟੇਅ ਤੋਂ ਹਨ।ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਦੱਸਿਆ ਕਿ ਇਸ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਤੋਂ ਪਹਿਲਾਂ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਕਬਜ਼ਾਧਾਰਕਾਂ ਨਾਲ ਮੀਟਿੰਗ ਵੀ ਕੀਤੀ ਗਈ ਸੀ, ਜੋ ਬੇਸਿੱਟਾ ਰਹੀ। ਇਸ ਤੋਂ ਬਾਅਦ ਉਸਾਰੀਆਂ ਢਾਹੁਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਸਾਰੀਆਂ ਢਾਹੁਣ ਦੀ ਕਾਰਵਾਈ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਮਨ ਵੜਿੰਗ ਆਪਣੀ ਟੀਮ ਅਤੇ ਪੁਲਿਸ ਸਮੇਤ ਮੌਜੂਦ ਸਨ।
 

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply