Tuesday, September 22, 2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਬੱਚਿਆਂ ਨੂੰ ਕਰਵਾਈ ਗੁਰਧਾਮ ਯਾਤਰਾ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ -ਜਗਦੀਪ ਸਿੰਘ) –  ਸਥਾਨਕ ਸੁਤਾਨਵਿੰਡ ਰੋਡ ਇਲਾਕੇ `ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ PUNJ1610201917ਬੱਚਿਆਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਦੀ ਗੁਰਧਾਮ ਯਾਤਰਾ ਕਰਵਾਈ ਗਈ।ਸਕੂਲ ਕਮੇਟੀ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਬੱਸਾਂ ਰਾਹੀ ਬੱਚਿਆਂ ਦਾ ਕਾਫਲਾ ਅੰਮ੍ਰਿਤਸਰ ਤੋਂ ਰਵਾਨਾ ਹੋਇਆ।ਸੁਲਤਾਨਪੁਰ ਲੋਧੀ ਪਹੁੰਚ ਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਵਾਂ ਨੇ ਗੁਰਦੁਆਰਾ ਬੇਰ ਸਾਹਿਬ, ਗੁਰਦੁਆਰਾ ਹੱਟ ਸਾਹਿਬ ਅਤੇ ਗੁਰਦੁਆਰਾ ਬੇਬੇ ਨਾਨਕੀ ਵਿਖੇ ਮੱਥਾ ਟੇਕਿਆ।ਸਕੂਲ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਨੇ ਬੱਚਿਆਂ ਨੂੰ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਿਆਂ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।ਸਕੂਲੀ ਬੱਚਿਆਂ ਦੇ ਇਸ ਕਾਫਲੇ ਨਾਲ ਅੰਮ੍ਰਿਤਸਰ ਤੋਂ ਪੁੱਜੀ ਸੰਗਤ ਨੇ ਵੀ ਹਾਜ਼ਰੀਆਂ ਲਵਾਈਆਂ ਅਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਲਿਆ।ਇਸ ਮੌਕੇ ਮਿਲਾਪ ਸਿੰਘ ਖਜਾਨੇਵਾਲੀਆ, ਤਜਿੰਦਰ ਸਿੰਘ, ਬਲਬੀਰ ਸਿੰਘ, ਭੁਪਿੰਦਰ ਸਿੰਘ ਸੋਢੀ, ਜਸਬੀਰ ਸਿੰਘ, ਭਾਈ ਤਰਸੇਮ ਸਿੰਘ, ਮੈਡਮ ਜਗਦੀਸ਼ ਕੌਰ ਤੇ ਸੁਰਿੰਦਰ ਕੌਰ ਆਦਿ ਵੀ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply