ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਗਏ
ਵਿਸ਼ਾਲ ਨਗਰ ਕੀਰਤਨ ਦੇ ਸਵਾਗਤ ਲਈ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਵੱਲੋਂ ਹਾਲ ਬਜਾਰ ਤੋਂ ਲੈ ਕੇ ਸ੍ਰੀ ਲੋਹਗੜ੍ਹ ਸਾਹਿਬ ਤੱਕ ਸੜਕ ਦੀ ਸਫਾਈ ਦੀ ਸੇਵਾ, ਸੜਕ ਦੇ ਆਸੇ ਪਾਸੇ ਦੀ ਸਜ਼ਾਵਟ ਤੇ ਦੀਪਮਾਲਾ ਕੀਤੀ ਗਈ ਅਤੇ ਨਗਰ ਕੀਰਤਨ `ਚ ਸ਼ਾਮਲ ਸੰਗਤਾਂ ਨੂੰ ਪ੍ਰਸ਼ਾਦ ਅਤੇ ਲੰਗਰ ਵੀ ਵਰਤਾਏ ਗਏ।ਭਲਾਈ ਕੇਂਦਰ ਦੀ ਸੰਗਤ ਨੇ ਸ਼ਰਧਾ ਭਾਵਨਾ ਨਾਲ ਇਸ ਸੇਵਾ `ਚ ਹਿੱਸਾ ਲਿਆ ਅਤੇ ਜੈਕਾਰਿਆਂ ਦੀ ਗੂੰਜ਼ `ਚ ਨਗਰ ਕੀਰਤਨ ਦਾ ਸਵਾਗਤ ਕੀਤਾ।ਸ਼ੋ੍ਰਮਣੀ ਕਮੇਟੀ ਵਲੋਂ ਇਸ ਸਮੇਂ ਭਾਈ ਗੁਰਇਕਬਾਲ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media