ਜੰਡਿਆਲਾ ਗੁਰੂ, 17 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੰਜਾਬ ਸਿੱਖਿਆ ਬੋਰਡ ਵਲੋਂ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਖੇਤਰੀ ਪੱਧਰ `ਤੇ ਵਿਦਿਅਕ ਅਤੇ ਕਲਚਰਲ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਗਿੱਧੇ ਦੀਆਂ 6 ਜਿਲ੍ਹਿਆਂ ਚੋਂ 17 ਟੀਮਾਂ ਸੀਨੀਅਰ ਲੜਕੀਆਂ ਅਤੇ 14 ਟੀਮਾਂ ਜੂਨੀਅਰ ਵਰਗ ਦੀਆਂ ਟੀਮਾਂ ਨੇ ਹਿੱਸਾ ਲਿਆ।ਮੁਕਾਬਲਿਆਂ ਦੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਸਨ ਅਤੇ ਧਰਮਵੀਰ ਅਗਨੀਹੋਤਰੀ ਵਿਧਾਇਕ ਤਰਨ ਤਾਰਨ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ।ਜਿਲ੍ਹਾ ਸਿੱਖਿਆ ਅਫਸਰ ਤਰਨ ਤਾਰਨ ਤੇ ਅੰਮ੍ਰਿਤਸਰ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।ਇਨ੍ਹਾਂ ਮੁਕਾਬਲਿਆਂ ਵਿੱਚ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੀਆਂ ਲੜਕੀਆਂ ਨੇ ਦੋਹਾਂ ਗਰੁੱਪਾਂ ਵਿੱਚ ਨਵਨੀਤ ਕੌਰ ਤੇ ਸਾਥਣਾਂ ਨੇ ਸੀਨੀਅਰ ਗਰੁੱਪ ਵਿੱਚ ਸੋਨੇ ਦਾ ਮੈਡਲ ਜਿੱਤਿਆ ਅਤੇ ਕੋਮਲਪ੍ਰੀਤ ਕੌਰ ਦੀਆਂ ਸਾਥਣਾਂ ਨੇ ਜੂਨੀਅਰ ਗਰੁੱਪ ਵਿੱਚ ਵੀ ਸੋਨੇ ਦੇ ਮੈਡਲ ਜਿੱਤੇ।ਬੱਚੀਆਂ ਦੀ ਪੇਸ਼ਕਾਰੀ ਇੰਨੀ ਸ਼ਾਨਦਾਰ ਸੀ ਕਿ ਜੱਜ ਸਾਹਿਬਾਨ ਅਤੇ ਪਤਵੰਤੇ ਸੱਜਣਾ ਨੇ ਖੜੇ ਹੋ ਕੇ ਲੜਕੀਆਂ ਦੀ ਕਾਰਗੁਜ਼ਾਰੀ ਦਾ ਅਭਿਨੰਦਨ ਕੀਤਾ।ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।ਇਹਨਾਂ ਮੁਕਾਬਲਿਆਂ ਦੀ ਜਿੱਤ ਦਾ ਸਿਹਰਾ ਬੱਚਿਆਂ ਦੀ ਮਿਹਨਤ ਅਤੇ ਇਨ੍ਹਾਂ ਦੇ ਕੋਚ ਜਸਬੀਰ ਸਿੰਘ, ਅਜੇ ਕੁਮਾਰ, ਸੁਰਿੰਦਰ ਕੌਰ, ਵਰਿੰਦਰ ਸਿੰਘ ਅਤੇ ਸਿਕੰਦਰ ਸਿੰਘ ਨੂੰ ਜਾਂਦਾ ਹੈ।
ਇਹਨਾਂ ਬੱਚੀਆਂ ਨੂੰ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ, ਗੁਰਪ੍ਰੀਤ ਕੌਰ ਵਾਈਸ ਪ੍ਰਿੰਸੀਪਲ, ਸ਼ਿਲਪਾ ਸ਼ਰਮਾ ਕੋਆਰਡੀਨੇਟਰ ਨੇ ਅਸੀਸਾਂ ਦਿੱਤੀਆਂ ਅਤੇ ਬੱਚੀਆਂ ਅਤੇ ਉਨ੍ਹਾਂ ਦੇ ਕੋਚਾਂ ਲਈ ਸ਼ਾਨਦਾਰ ਪਾਰਟੀ ਦਾ ਪ੍ਰਬੰਧ ਕੀਤਾ ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …