Friday, July 4, 2025
Breaking News

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਹੋਏ ਦੇਸ਼ ਭਗਤੀ ਸੰਗੀਤ ਮੁਕਾਬਲੇ

ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਦਾ ਪਹਿਲਾ ਸਥਾਨ
ਅੰਮ੍ਰਿਤਸਰ, 17 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਰਤ ਵਿਕਾਸ ਪ੍ਰੀਸ਼ਦ ਵਲੋਂ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ PUNJ1710201906ਸਮੂਹ ਦੇਸ਼ ਭਗਤੀ ਗੀਤਾਂ ਦੇ ਮੁਕਾਬਲੇ ਕਰਵਾਏ ਗਏ।ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਇਨ੍ਹਾਂ ਮੁਕਾਬਲਿਆ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੀਆਂ 14 ਟੀਮਾਂ ਨੇ ਭਾਗ ਲਿਆ।ਜਿੰਨਾਂ ਨੇ ਵੱਲੋਂ ਦੇਸ਼ ਭਗਤੀ ਦੇ ਗੀਤਾਂ ਨੂੰ ਆਪਣੇ ਆਪਣੇ ਅੰਦਾਜ ਵਿੱਚ ਪੇਸ਼ ਕੀਤਾ।ਸੋਨੀ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸਰਾਹਨਾ ਕੀਤੀ।
      ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਮੈਡਮ ਅੰਜਨਾ ਗੁਪਤਾ ਵੱਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਨਮਾਨਿਤ ਕੀਤਾ ਗਿਆ।ਸੰਗੀਤ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ, ਦੂਜਾ ਸਥਾਨ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਅਤੇ ਤੀਜਾ ਸਥਾਨ ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੀ ਟੀਮ ਨੇ ਪ੍ਰਾਪਤ ਕੀਤਾ।
     ਇਸ ਮੌਕੇ ਐਡੀਸ਼ਨਲ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਭਾਰਤ ਵਿਕਾਸ ਪ੍ਰੀਸ਼ਦ ਦੇ ਸੂਬਾ ਪ੍ਰਧਾਨ ਸ਼ਿਵ ਗੌਤਮ, ਪ੍ਰੋ: ਐਚ.ਐਸ ਵਾਲੀਆ, ਪ੍ਰਿੰਸੀਪਲ ਜਗਤ ਜੋਤੀ ਮੁਕੇਸ਼ ਪੁਰੀ, ਪ੍ਰਿੰਸੀਪਲ ਅੰਜ਼ਨਾ ਗੁਪਤਾ, ਸ਼੍ਰੀਮਤੀ ਅਸ਼ਮਾ ਵਾਲੀਆ ਅਤੇ ਰਜਿੰਦਰ ਪਾਲ ਸ਼ਰਮਾ ਵੀ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply