ਕਪੂਰਥਲਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕੌਮੀ ਗਰੀਨ ਟ੍ਰਿਬਿੳੂਨਲ ਦੇ ਵੱਲੋਂ ਗਠਿਤ ਐਗਜ਼ੈਕਟਿਵ ਕਮੇਟੀ ਦੇ ਮੁੱਖੀ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਨੇ ਕਿਹਾ ਹੈ ਕਿ ਕੌਮੀ ਕੌਮੀ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਪਾਣੀ ਦੇ ਸਰੋਤਾਂ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਬੇਹੱਦ ਗੰਭੀਰਤਾ ਵਿਖਾਈ ਜਾ ਰਹੀ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਪੱਧਰ ’ਤੇ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਬੇਈਂ ਦੀ ਬੇਹੱਦ ਮਹੱਤਤਾ ਹੈ ਅਤੇ ਇਸ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕੌਮੀ ਗਰੀਨ ਟ੍ਰਿਬਿੳੂਨਲ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪਵਿੱਤਰ ਬੇਈਂ ਵਿਚ ਇਕ ਤੁਪਕਾ ਵੀ ਦੂਸ਼ਿਤ ਪਾਣੀ ਦਾ ਨਾ ਜਾਵੇ।ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ’ਤੇ ਵਾਤਾਵਰਨ ਅਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਨਿਕਾਸੀ ਪਾਣੀ ਨੂੰ ਬੇਈਂ ਵਿਚ ਜਾਣ ਤੋਂ ਰੋਕਣ ਲਈ ਕੀਤੇ ਗਏ ਉਪਰਾਲਿਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਪੂਰਥਲਾ ਦੇ ਟ੍ਰੀਟਮੈਂਟ ਪਲਾਂਟ, ਪਿੰਡ ਰਵਾਲ ਅਤੇ ਖੈੜਾ ਦੋਨਾ ਦੇ ਨਿਕਾਸੀ ਪਾਣੀ ਨੂੰ ਬੇਈਂ ਵਿਚ ਜਾਣ ਤੋਂ ਰੋਕਣ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਅਧਿਕਾਰੀਆਂ ਨੂੰ 30 ਅਕਤੂਬਰ ਤੋਂ ਪਹਿਲਾਂ ਹਰ ਸੰਭਵ ਯਤਨ ਕਰਕੇ ਬੇਈਂ ਵਿਚ ਦੂਸ਼ਿਤ ਪਾਣੀ ਜਾਣ ਤੋਂ ਰੋਕਣ ਦੀ ਹਦਾਇਤ ਕੀਤੀ।ਇਸ ਤੋਂ ਬਾਅਦ ਉਨ੍ਹਾਂ ਪਿੰਡ ਖੈੜਾ ਦੋਨਾ, ਰਵਾਲ ਅਤੇ ਹੋਰਨਾਂ ਥਾਵਾਂ ਦਾ ਦੌਰਾ ਕਰਕੇ ਮੌਕੇ ਦਾ ਜਾਇਜ਼ਾ ਵੀ ਲਿਆ, ਜਿਥੋਂ ਦਾ ਨਿਕਾਸੀ ਪਾਣੀ ਬੇਈਂ ਵਿਚ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਮੈਂਬਰ ਬਾਬੂ ਲਾਲ, ਮੁੱਖ ਪ੍ਰਸ਼ਾਸਕ ਜੇ.ਡੀ.ਏ ਜਤਿੰਦਰ ਜੋਰਵਲ, ਐਕਸੀਅਨ ਅਰੁਣ ਕੱਕੜ, ਡੀ.ਡੀ.ਪੀ.ਓ ਹਰਜਿੰਦਰ ਸਿੰਘ ਸੰਧੂ, ਈ.ਓ ਆਦਰਸ਼ ਕੁਮਾਰ ਸ਼ਰਮਾ ਤੋਂ ਇਲਾਵਾ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …