ਮਹਿਤਾ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵੱਲੋਂ 20 ਅਕਤੂਬਰ ਨੂੰ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਦਮਦਮੀ ਟਕਸਾਲ ਦਾ ਪੰਥ
ਪ੍ਰਤੀ ਯੋਗਦਾਨ ਵਿਸ਼ੇ ’ਤੇ ਅੰਤਰਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ।
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਇਹ ਸੈਮੀਨਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ ਦਮਦਮੀ ਟਕਸਾਲ ਦੇ ਮੌਜੂਦਾ ਹੈਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੀ ਸਥਾਪਨਾ ਦੀ ਅਰਧ ਸ਼ਤਾਬਦੀ ਨੂੰ ਸਮਰਪਿਤ ਹੈ, ਜੋ ਮਹਿਤਾ ਚੌਕ ਵਿਖੇ 23-24-25 ਅਕਤੂਬਰ ਨੂੰ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ। ਪ੍ਰੋ: ਸਰਚਾਂਦ ਸਿੰਘ ਖਿਆਲਾ ਵੱਲੋਂ ਜਾਰੀ ਬਿਆਨ ’ਚ ਦਮਦਮੀ ਟਕਸਾਲ ਮੁਖੀ ਕਿਹਾ ਕਿ ਅੰਤਰਰਾਸ਼ਟਰੀ ਸੈਮੀਨਾਰਾਂ ਦੀ ਲੜੀ ਵਜੋਂ ਅਮ੍ਰਿਤਸਰ, ਨਵੀਂ ਦਿੱਲੀ, ਪਟਿਆਲਾ ਅਤੇ ਮੁੰਬਈ ਦੀ ਸਫਲਤਾ ਉਪਰੰਤ ਮੋਗਾ ਵਿਖੇ ਇਹ ਪੰਜਵਾਂ ਸੈਮੀਨਾਰ ਹੋਵੇਗਾ।ਜੋ ਕਿ 11 ਤੋਂ ਦੁਪਹਿਰ ੩ ਵਜੇ ਤੱਕ ਚੱਲੇਗਾ। ਜਿਸ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕਿਆਂ ਹਨ।
ਇਹ ਸੈਮੀਨਾਰ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਹੈ।ਜਿਸ ਦੀ ਪ੍ਰਧਾਨਗੀ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਕਰਨਗੇ।ਮੁੱਖ ਮਹਿਮਾਨ ਨਿਰਮਲ ਸਿੰਘ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ, ਤੋਂ ਇਲਾਵਾ ਬਾਬਾ ਲੱਖਾ ਸਿੰਘ ਨਾਨਕਸਰ, ਬਾਬਾ ਜੋਰਾ ਸਿੰਘ ਬੱਧਨੀ ਕਲਾਂ, ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਪ੍ਰਦੀਪ ਸਿੰਘ ਬੋਰੇਵਾਲ, ਭਾਈ ਜਸਬੀਰ ਸਿੰਘ ਖ਼ਾਲਸਾ ਸਾਬਕਾ ਜਥੇਦਾਰ, ਬਾਬਾ ਹਰਜਿੰਦਰ ਸਿੰਘ ਜਿੰਦੂ, ਭਾਈ ਕੁਲਵੰਤ ਸਿੰਘ ਭਾਈ ਕੀ ਸਮਾਧ ਅਤੇ ਭਾਈ ਈਸ਼ਰ ਸਿੰਘ ਸਪੁੱਤਰ ਸੰਤ ਭਿੰਡਰਾਂਵਾਲੇ ਸ਼ਾਮਲ ਹੋਣਗੇ।
ਸੈਮੀਨਾਰ ਵਿਚ ਜਥੇਦਾਰ ਤੋਤਾ ਸਿੰਘ ਤੋਂ ਇਲਾਵਾ ਸਿੱਖ ਚਿੰਤਕ ਅਤੇ ਵਿਦਵਾਨ ਸ: ਹਰਭਜਨ ਸਿੰਘ ਡੇਹਰਾਦੂਨ, ਗੁਰਚਰਨ ਸਿੰਘ ਲਾਂਬਾ, ਡਾ: ਇੰਦਰਜੀਤ ਸਿੰਘ ਗੋਗੋਆਣੀ, ਪ੍ਰੋ: ਸੁਖਦਿਆਲ ਸਿੰਘ, ਡਾ: ਕੁਲਵਿੰਦਰ ਸਿੰਘ, ਡਾ: ਪਰਮਜੀਤ ਕੌਰ, ਹਰਵਿੰਦਰ ਸਿੰਘ ਅਤੇ ਡਾ: ਗੁਰਤੇਜ ਸਿੰਘ ਆਪਣੇ ਵਿਚਾਰ ਰੱਖਣਗੇ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media