ਬਾਦਲ ਪਰਿਵਾਰ ਵਲੋਂ ਨਗਰ ਕੀਰਤਨ ਦਾ ਸਵਾਗਤ
ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ
ਕੀਰਤਨ ਦੇ ਪਿੰਡ ਬਾਜਕ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਲਈ ਰਵਾਨਾ ਗੀ ਹੋਇਆ। ਇਸ ਤੋਂ ਪਹਿਲਾਂ ਇਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਬੀਤੀ ਰਾਤ ਨਗਰ ਕੀਰਤਨ ਪਿੰਡ ਬਾਦਲ ਪੁੱਜਣ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਟ ਕੀਤਾ। ਬਾਦਲ ਪਰਿਵਾਰ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਪਾਏ ਗਏ।
ਪ੍ਰਕਾਸ਼ ਸਿੰਘ ਬਾਦਲ ਨੇ ਸੰਗਤ ਨੂੰ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਦੇ ਯਤਨ ਦੀ ਪ੍ਰਸ਼ੰਸਾ ਕੀਤੀ।ਪਿੰਡ ਬਾਦਲ ਵਿਖੇ ਸਵਾਗਤ ਸਮੇਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਸ਼੍ਰੋਮਣੀ ਕਮੇਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ, ਮੈਂਬਰ ਅਵਤਾਰ ਸਿੰਘ ਵਣਵਾਲਾ, ਅਮਰੀਕ ਸਿੰਘ ਕੋਟਸ਼ਮੀਰ ਆਦਿ ਮੌਜੂਦ ਸਨ। ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਰਵਾਨਗੀ ਸਮੇਂ ਉਮੜੀ ਸੰਗਤ ਵਿਚ ਬਹੁਤ ਵੱਡਾ ਉਤਸ਼ਾਹ ਸੀ।
ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕੋਟਸ਼ਮੀਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ, ਜਿਸ ਦੌਰਾਨ ਸੰਗਤ ਨੇ ਫੁੱਲਾਂ ਦੀ ਵਰਖਾ ਕੀਤੀ।ਨਗਰ ਕੀਰਤਨ ਨੂੰ ਅਗਲੇ ਪੜਾਅ ਲਈ ਰਵਾਨਾ ਕਰਨ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਵਣਵਾਲਾ, ਬੀਬੀ ਜੋਗਿੰਦਰ ਕੌਰ, ਸ਼੍ਰੋਮਣੀ ਕਮਟੀ ਦੇ ਮੀਤ ਸਕੱਤਰ ਨਿਸ਼ਾਨ ਸਿੰਘ, ਮੈਨੇਜਰ ਸਮੇਰ ਸਿੰਘ, ਹੈੱਡ ਗ੍ਰੰਥੀ ਭਾਈ ਦਵਿੰਦਰ ਸਿੰਘ, ਗੁਰਤੇਜ ਸਿੰਘ, ਪ੍ਰਚਾਰਕ ਭਾਈ ਗੁਰਦੇਵ ਸਿੰਘ, ਭਾਈ ਮਨਦੀਪ ਸਿੰਘ, ਜਗਤਾਰ ਸਿੰਘ,ਭਾਈ ਬਲਦੇਵ ਸਿੰਘ ਉਗਰਾ, ਜਗਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media